Sunday, March 22, 2026

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਹੜ੍ਹਤਾਲ

ਫਾਜ਼ਿਲਕਾ, 13 ਦਸੰਬਰ (ਵਿਨੀਤ ਅਰੋੜਾ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਚੋਥੇ ਦਿਨ ਵਿਚ ਦਾਖ਼ਲ ਹੋ ਗਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ ਕੁਮਾਰ, ਮੁੱਖ ਸਲਾਹਕਾਰ ਕੁਲਦੀਪ ਸਿੰਘ, ਜਗਨਦੀਪ ਸਿੰਘ, ਜੀਤ ਸਿੰਘ, ਮੇਜ਼ਰ ਸਿੰਘ, ਬਾਜ ਸਿੰਘ, ਸੁਰਿੰਦਰ ਕੁਮਾਰ, ਸੁਰਜੀਤ ਸਿੰਘ, ਦੇਸ ਸਿੰਘ, ਮਨੀਸ਼ ਕੁਮਾਰ, ਵਿਜੈ ਕੁਮਾਰ, ਗੁਰਪ੍ਰੀਤ ਸਿੰਘ, ਪ੍ਰੇਮ ਕੁਮਾਰ, ਪ੍ਰਸ਼ੋਤਮ ਕੁਮਾਰ, ਬਲਕਰਨ ਸਿੰਘ, ਲਾਲ ਚੰਦ ਨੇ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਬੀਤੇ ਲੰਬੇ ਸਮੇਂ ਤੋਂ ਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਨੂੰ ਅਣਵੇਖਿਆ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਨੂੰ ਲਾਗੂ ਕਰੇ। ਯੂਨੀਅਨ ਆਗੂਆਂ ਨੇ ਦੱਸਿਆ ਕਿ 12 ਦਸੰਬਰ ਨੂੰ ਜਲੰਧਰ ਵਿਚ ਵਿਸ਼ਾਲ ਰੈਲੀ ਕੀਤੀ ਗਈ ਸੀ ਅਤੇ ਆਵਾਜ਼ਾਈ ਵੀ ਠੱਪ ਕੀਤੀ ਗਈ ਸੀ। ਜਿਸ ਕਾਰਨ 15 ਦਸੰਬਰ ਨੂੰ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਨੂੰ ਮੀਟਿੰਗ ਦਿੱਤੀ ਗਈ ਹੈ। ਜੇਕਰ ਉਕਤ ਮੀਿਿਟੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਕਰਮਚਾਰੀਆਂ ਵੱਲੋਂ ਰੋਸ ਵਜੋਂ ਫਾਜ਼ਿਲਕਾ ਤੋਂ ਚਿੰਤਪੁਰਨੀ, ਜੰਮੂ ਕਸ਼ਮੀਰ, ਹਨੂੰਮਾਨਗੜ੍ਹ, ਸੰਗਰੀਆ, ਸੰਗੀ ਗੰਗਾਨਗਰ ਮਲੋਟ  ਰੂਟ ਬੰਦ ਰਖੇ ਗਏ ਹਨ। ਇਸ ਮੌਕੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply