Tuesday, November 24, 2026

ਨੌਜਵਾਨ ਆਪਣੇ ਫਰਜ਼ਾਂ ਨੂੰ ਸਮਝਣ- ਅਰਸ਼ਦੀਪ ਸਿਵੀਆਂ

ppn1412201602
ਬਠਿੰਡਾ, 14 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਬਠਿੰਡਾ ਦੇ ਨਜ਼ਦੀਕ ਪਿੰਡ ਗਿੱਲ ਕਲਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕਰਦਿਆਂ ਲਹਿਰ ਦੇ ਐਡਜੈਕਟਿਵ ਮੈਂਬਰ ਐਡਵੋਕੇਟ ਅਰਸ਼ਦੀਪ ਸਿੰਘ ਸਿਵੀਆਂ ਨੇ ਪਿੰਡ ਦੇ ਨੌਜਵਾਨਾਂ ਨੂੰ ਗੁਰੂ ਇਤਿਹਾਸ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ  ਪੰਜਾਬ ਦੇ ਮੌਜੂਦਾ ਹਾਲਤਾਂ ਤੇ ਵੀ ਚਾਨਣਾ ਪਾਇਆ।ਉਨ੍ਹਾ ਕਿਹਾ ਕਿ ਪੰਜਾਬ ਦੀ ਇਸ ਦੂਰਦਸਤਾਂ ਦੇ ਕਾਰਨ ਆਪਣੇ ਪੰਜਾਬੀ ਵਿਰਸੇ ਅਤੇ ਗੁਰੂ ਇਤਿਹਾਸ ਤੋਂ ਬੇਮੁੱਖ ਹੋਣਾ ਹੈ ਅਤੇ ਮਾੜੇ ਨਸ਼ਾ ਹਨ।ਉਨ੍ਹਾਂ ਨੋਜਵਾਨਾ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਦੱਸਿਆ ਅਤੇ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਲੋਕ ਲਹਿਰ ਪੇਦਾ ਕਰਨ ਬਾਰੇ ਲਾਮਬੰਦ ਕੀਤਾ।ਇਸ ਮੌਕੇ ਲਖਵਿੰਦਰ ਸਿੰਘ ਲੱਖੀ ਸਿੱਧੂ ਐਡਵੋਕੇਟ, ਜਗਸੀਰ ਸਿੰਘ ਸੰਧੂ, ਦਿਲਦੀਪ ਸਿੰਘ ਸਿੱਧੂ, ਐਡਵੋਕੇਟ ਰੁਪਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋ ਵੀ ਨੋਜਵਾਨ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply