Sunday, March 15, 2026

ਮੰਤਰੀ ਜਿਆਣੀ ਨੇ ਸੜਕ ਹਾਦਸੇ ਦੇ ਸ਼ਿਕਾਰ ਅਧਿਆਪਕਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ppn1412201611

ਫਾਜ਼ਿਲਕਾ, 14 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਚ ਹੋਏ ਸਮਾਗਮ ਵਿਚ 9 ਦਸੰਬਰ 2016 ਨੂੰ ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਪਿੰਡ ਚਾਂਦਮਾਰੀ ਦੇ ਨੇੜੇ ਹੋਏ ਸੜਕ ਹਾਦਸੇ ਦਾ ਸ਼ਿਕਾਰ ਹੋਏ 6 ਅਧਿਆਪਕਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਹਾਦਸੇ ਦੇ ਸ਼ਿਕਾਰ ਹੋਏ ਅਧਿਆਪਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਿਵਾਰ ਵਿੱਚੋਂ ਕਿਸੇ ਜੀਅ ਦੇ ਚਲੇ ਜਾਣ ਨਾਲ ਪੈਣ ਵਾਲੇ ਘਾਟੇ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਪਰ ਸਰਕਾਰ ਨੇ ਆਪਣਾ ਨੈਤਿਕ ਫਰਜ਼ ਸਮਝਦਿਆਂ ਮ੍ਰਿਤਕ ਪਰਿਵਾਰ ਦੇ ਵਾਰਸਾਂ ਨੂੰ ਨੌਕਰੀ ਦੇਣ ਦਾ ਫੈਸਲਾ ਕੀਤਾ ਸੀ। ਇਸ ਦੇ ਤਹਿਤ ਅੱਜ ਵਾਰਸਾਂ ਦੀ ਵਿਦਿਅਕ ਯੋਗਤਾ ਅਨੁਸਾਰ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਇਹ ਵੀ ਕੋਸ਼ਿਸ਼ ਕੀਤੀ ਗਈ ਹੈ ਕਿ ਨਿਯੁਕਤੀ ਸਥਾਨ ਉਨ੍ਹਾਂ ਦੀ ਰਿਹਾਇਸ਼ ਦੇ ਨੇੇੜੇ ਹੋਵੇ।
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਡਾ. ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਮ੍ਰਿਤਕ ਅਧਿਆਪਕਾਂ ਵਿੱਚੋਂ ਇੱਕ ਫਾਜ਼ਿਲਕਾ ਜ਼ਿਲ੍ਹੇ ਵਿਚ ਤਾਇਨਾਤ ਸੀ ਅਤੇ ਬਾਕੀ 10 ਫਿਰੋਜਪੁਰ ਜ਼ਿਲ੍ਹੇ ਵਿਚ ਤਾਇਨਾਤ ਸੀ। ਜਿਨ੍ਹਾਂ ਵਿਚੋਂ 6 ਦੇ ਵਾਰਿਸਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ, ਜਦਕਿ 2 ਕੇਸ ਪ੍ਰਵਾਨਗੀ ਲਈ ਮੁੱਖ ਦਫ਼ਤਰ ਭੇਜੇ ਗਏ ਹਨ ਅਤੇ 2 ਦੇ ਵਾਰਿਸ ਬੱਚੇ ਛੋਟੇ ਹਨ। ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਜਰਨੈਲ ਸਿੰਘ, ਜਿਲ੍ਹਾ ਸਿੱਖਿਆ ਅਫਸਰ, ਫਿਰੋਜਪੁਰ ਜਗਸੀਰ ਸਿੰਘ, ਵਿਨੋਦ ਬਜਾਜ, ਜਗਦੀਸ਼ ਸੇਤੀਆ, ਸੁਬੋਧ ਵਰਮਾ, ਤਜਿੰਦਰ ਸਿੰਘ ਨਾਮਧਾਰੀ, ਅਰੁਣ ਵਧਵਾ, ਸੰਦੀਪ ਚਲਾਨਾ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply