Monday, July 6, 2026

ਸਰਕਾਰੀ ਆਈ.ਟੀ.ਆਈ ਵਿਖੇ ਸਿਖਿਆਰਥਣਾਂ ਵੱਲੋਂ ਬਣਾਏ ਸਮਾਨ ਦੀ ਲੱਗੀ ਨੁਮਾਇਸ਼

ppn1412201623

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ)- ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਅੱਜ ਸਰਕਾਰੀ ਆਈ.ਟੀ.ਆਈ (ਇ) ਬੇਰੀ ਗੇਟ ਵਿਖੇ ਸਿਖਿਆਰਥਣਾਂ ਵੱਲੋਂ ਬਣਾਏ ਸਮਾਨ ਦੀ ਨੁਮਾਇਸ਼ ਲਗਾਈ ਜਿਸ ਦਾ ਉਦਘਾਟਨ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਰਣਜੀਤ ਸਿੰਘ ਨੇ ਕੀਤਾ।ਉਨ੍ਹਾਂ ਨੇ ਸਿਖਿਆਰਥਣਾਂ ਵੱਲੋਂ ਬਣਾਏ ਸਮਾਨ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾਂ ਦਿੱਤੀ।ਪ੍ਰਿੰਸੀਪਲ ਬਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਾਰਾ ਸਾਮਾਨ ਸਿਖਿਆਰਥਣਾਂ ਨੈ ਇੰਸਟਰਕਟਰਾਂ ਦੀ ਅਗਵਾਈ ਹੇਠ ਤਿਆਰ ਕੀਤਾ।ਉਨ੍ਹਾਂ ਕਿਹਾ ਕਿ ਸੰਸਥਾ ਦਾ ਸਟਾਫ ਬਹੁਤ ਮਿਹਨਤੀ ਹੈ ਤੇ ਸਾਰਿਆ ਦੇ ਸਹਿਯੋਗ ਨਾਲ ਇਹ ਪ੍ਰਦਰਸ਼ਨੀ ਲਗਾਈ ਗਈ ਹੈ।ਜਿਸ ਨੂੰ ਦੇਖਣ ਲਈ ਅੰਮ੍ਰਿਤਸਰ ਦੀ ਵੱਖ-ਵੱਖ ਆਈ.ਟੀ.ਆਈਜ਼ ਦੇ ਸਟਾਫ ਅਤੇ ਸ਼ਹਿਰ ਤੇ ਮੁਹਤਬਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply