ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ 18-19 ਸਾਲ ਦੇ ਨੌਜਵਾਨ ਨੂੰ ਵੋਟ ਰਜਿਸਟ੍ਰੇਸ਼ਨ ਕਰਵਾਉਣ ਲਈ ਜਿਲ੍ਹਾ ਪਠਾਨਕੋਟ ਵਿੱਚ ਵੋਟ ਆਨ ਕਾਲ ਸਰਵਿਸ ਵੈਨ ਨੂੰ ਸ਼੍ਰੀ ਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਹਰੀ ਝੰਡੀ ਦੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਨੇੇ ਸੰਬੋਧਨ ਕਰਦਿਆਂ ਦੱਸਿਆ ਕਿ ਜਿੰਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ, 2017 ਨੂੰ 18 ਸਾਲ ਦੀ ਹੋ ਰਹੀ ਹੈ ਜਾਂ ਹੋ ਗਈ ਹੈ ਪਰ ਉਨ੍ਹਾਂ ਦੀ ਵੋਟ ਨਹੀਂ ਬਣੀ, ਉਨ੍ਹਾਂ ਨੂੰ ਆਪਣੀ ਵੋਟ ਬਣਾਉਣ ਲਈ ਇਹ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 18 ਤੋਂ 19 ਸਾਲ ਦੇ ਨੋਜਵਾਨਾਂ ਨੂੰ ਵੋਟਰ ਰਜਿਸ੍ਰਟੇਸਨ ਦੀ ਸੁਵਿਧਾ ਆਨ ਕਾਲ ਸੁਰੂ ਕੀਤੀ ਗਈ ਹੈ।ਜਿਸ ਅਧੀਨ ਵਿਧਾਨ ਸਭਾ ਹਲਕਾ 001-ਸੁਜਾਨਪੁਰ ਲਈ 94170-71438, ਵਿਧਾਨ ਸਭਾ ਹਲਕਾ 002-ਭੋਆ ਲਈ 80549-46710 ਅਤੇ ਵਿਧਾਨ ਸਭਾ ਹਲਕਾ 003-ਪਠਾਨਕੋਟ ਲਈ 96461-64300 ਦੀ ਸੁਵਿਧਾ ਮੁਹੇਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਨੋਜਵਾਨ ਜਿਸ ਦੀ ਉਮਰ 18 ਤੋਂ 19 ਸਾਲ ਹੈ ਅਤੇ ਉਸ ਦੀ ਵੋਟ ਰਜਿਸਟ੍ਰੇਸਨ ਨਹੀਂ ਹੋਈ ਹੈ ਇਸ ਸੁਵਿਧਾ ਦਾ ਲਾਭ ਉਠਾ ਸਕਦਾ ਹੈ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸ੍ਰੀ ਨਰੇਸ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ, ਸਰਬਜੀਤ ਸਿੰਘ ਚੋਣ ਕਾਨੂੰਗੋ ਅਤੇ ਹੋਰ ਸਵੀਪ ਕਮੇਟੀ ਦੇ ਮੈਂਬਰ ਹਾਜਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media