ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ)- ਇਸਤਰੀ ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 96 ਸਾਲ ਪੂਰੇ ਹੋਣ `ਤੇ ਪਾਰਟੀ ਦਫਤਰ ਵਿਚ ਜਿਲਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ ਰਾਜ ਦੀ ਅਗਵਾਈ ਵਿਚ ਅਕਾਲੀ ਦਲ ਦਾ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ ਗਿਆ।ਇਸ ਮੌਕੇ ਬੀਬੀ ਰਾਜਵਿੰਦਰ ਕੌਰ ਰਾਜ ਨੇ ਗੱਲਬਾਤ ਕਰਦਿਆ ਕਿਹਾ ਕਿ ਭਾਰਤ ਵਿਚ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ।ਜਿਸ ਦਾ ਇਤਿਹਾਸ ਵੱਡਾ ਤੇ ਕੁਰਬਾਨੀਆਂ ਵਾਲਾ ਹੈ।ਸ਼੍ਰੌਮਣੀ ਅਕਾਲੀ ਦਲ ਨੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਭਾਰੀਆਂ ਕੁਰਬਾਨੀਆਂ ਦਿੱਤੀਆਂ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਕਾਲੀ ਸਰਕਾਰ ਆਪਣੀ ਚੰਗੀ ਕਾਰਗੁਜਾਰੀ ਕਾਰਨ ਪੰਜਾਬ ਵਿਚ ਰਾਜ ਕਰੇਗੀ।ਇਸ ਮੌਕੇ ਰਜਵੰਤ ਕੌਰ, ਗਿਆਨ ਕੌਰ, ਰੀਤੂ, ਸੁਰਜੀਤ ਕੌਰ, ਰਾਜ ਕੌਰ, ਆਸ਼ੂ, ਜਸਵਿੰਦਰ ਕੌਰ, ਗੁਰਮੀਤ ਸਿੰਘ ਔਲਖ, ਬਬਲੀ ਆਦਿ ਹਾਜਰ ਸਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media