Monday, November 23, 2026

ਚਾਈਨਾ ਡੋਰ ਦੀ ਵਰਤੋਂ ’ਤੇ ਪਾਬੰਦੀ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ  ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 21/5/13-4816/405 ਮਿਤੀ 13.3.2013 ਪੱਤਰ ਨੰਬਰ 5/57/2014-3ਗ 4/391068/1ਮਿਤੀ 14.1.2015ਅਤੇ ਪੱਤਰ ਨੰਬਰ 5/42/15-3 ਗ 4/567236/1 ਮਿਤੀ 19.8.2015 ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੱਧਰ ’ਤੇ ਚਾਈਨਾ ਡੋਰ ਸਟੋਰ ਕਰਨਾ, ਵੇਚਣਾ ਅਤੇ ਖਰੀਦਣ ’ਤੇ 6 ਮਹੀਨੇ ਦੀ ਪਾਬੰਦੀ ਲਗਾਉਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ  ਰਾਹੁਲ ਚਾਬਾ ਵੱਲੋਂ ਫੌਜ਼ਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਭਰ ਵਿਚ ਚਾਈਨਾ ਡੋਰ ਵੇਚਣ/ਸਟੋਰ ਕਰਨ/ਵਰਤੋਂ ਕਰਨ/ ਖਰੀਦਣ ’ਤੇ ਪਾਬੰਦੀ 8 ਮਈ 2017 ਲਗਾਈ ਗਈ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply