ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਿਆਤ ਬਾਹਰਾ ਯੂਨੀਵਰਸਿਟੀ ਰੂਪਨਗਰ ਵਿਖੇ ਹੋਏ ਪੰਜਾਬ ਪੱਧਰ ਦੇ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਵਿਦਿਆਰਥੀ ਗੁਣਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਇਸ ਵਿਦਿਆਰਥੀ ਨੇ ਸੈਕੰਡਰੀ ਪੱਧਰ ਤੇ ਸਬ ਥੀਮ-2 ਵਿੱਚੋਂ ਮਾਡਲ ‘ਲੀਵਿੰਗ ਰੋਬੋਟ’ ਲਈ ਪਹਿਲਾ ਸਥਾਨ ਹਾਸਲ ਕਰਕੇ ਅਹਿਮ ਪ੍ਰਾਪਤੀ ਕੀਤੀ ਹੈ।ਦਲਜੀਤ ਸਿੰਘ ਚੀਮਾ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸਕੂਲ ਦੇ ਪ੍ਰਿੰਸੀਪਲ ਦਲਜੀਤ ਸਿੰਘ ਸਿੱਧੂ ਨੇ ਇਸ ਅਹਿਮ ਪ੍ਰਾਪਤੀ ’ਤੇ ਆਪਣੀ ਖੁਸ਼ੀ ਪ੍ਰਗਟਾਈ ਤੇ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕੀਤਾ।ਉਹਨਾਂ ਨੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਸੰਬੰਧੀ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਤੇ ਐਡਮਨ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਸਾਇੰਸ ਵਿਸ਼ੇ ਵਿੱਚ ਰੁਚੀ ਰੱਖਣ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਹੋਣਹਾਰ ਵਿਦਿਆਰਥੀ ਗੁਣਵੀਰ ਸਿੰਘ ਅਤੇ ਸਕੂਲ ਦੇ ਅਧਿਆਪਕਾਂ ਨੂੰ ਇਸ ਮਾਣ ਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media