Friday, July 10, 2026

ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ, ਰਚਨਾਤਮਿਕ ਦਿਸ਼ਾ ਦੇਣੀ ਸਾਡੀ ਜ਼ਿੰਮੇਵਾਰੀ – ਚੌਧਰੀ

ppn1612201612
ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਜ਼ਿਲਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਦੀ ਅਗਵਾਈ ਹੇਠ ਚੱਲ ਰਹੇ ਪੰਜ ਰੋਜਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ ਵਿਕਾਸ ਕੈਂਪ ਵਿੱਚ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ  ਦੀਆਂ ਵੱਖ- ਵੱਖ ਯੂਥ ਕਲੱਬਾਂ ਦੇ 82 ਨੌਜਵਾਨ ਭਾਗ ਲੈ ਰਹੇ ਹਨ ਅਤੇ ਇਸ ਕੈਂਪ ਵਿੱਚ  ਯੂਨੀਵਰਸਿਟੀ, ਖਾਲਸਾ ਕਾਲਜ ਅਤੇ ਜ਼ਿਲਾ ਪ੍ਰਸ਼ਾਸਨ ਦੇ ਮਾਹਿਰ ਟ੍ਰੇਨਿੰਗ ਪ੍ਰਦਾਨ ਕਰ ਰਹੇ ਹਨ।ਅੱਜ ਕੈਂਪ ਵਿੱਚ ਸ਼ਾਮਿਲ ਹੋ ਕੇ ਸ਼੍ਰੀ ਯੋਗਿੰਦਰ ਚੌਧਰੀ ਆਈ. ਆਰ. ਐਸ,  ਕਮਿਸ਼ਨਰ ਇਨਕਮ ਟੈਕਸ ਅਤੇ ਸਾਬਕਾ ਕਾਰਜਕਾਰੀ ਡਾਇਰੈਕਟਰ, ਨਹਿਰੂ ਯੁਵਾ ਕੇਂਦਰ ਸੰਗਠਨ ਨੇੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਉਹਨਾਂ ਨੂੰ ਉਸਾਰੂ ਸੋਚ ਅਪਣਾ ਕੇ ਅੱਗੇ ਵਧਣਾ ਚਾਹੀਦਾ  ਹੈ।ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨੂੰ ਧਿਆਨ ਵਿੱਚ ਰੱਖਦਿਆਂ  ਹੋਇਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਇੱਕ  ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਆਪਣੇ ਸੂਰਮ ਗਤੀ ਦੀ ਵਿਸ਼ੇਸ਼ਤਾ ਨੂੰ ਅੱਗੇ ਤੋਰਦਿਆਂ ਹੋਇਆਂ ਪਿੰਡਾਂ ਵਿੱਚ ਲਾਮਬੰਦ ਹੋ ਕੇ ਮੋਹਰੀ ਬਣਨਾ ਸਮੇਂ ਦੀ  ਮੰਗ ਹੈ।ਇਸ ਲਈ ਨਹਿਰੂ ਯੁਵਾ ਕੇਂਦਰ ਇਸ ਕੰਮ ਲਈ ਆਪਣੀ ਬਣਦੀ ਭੂਮਿਕਾ ਹੋਰ ਵੀ ਤਨਦੇਹੀ ਨਾਲ ਨਿਭਾਵੇ।ਇਸ ਮੌਕੇ ਗੁਰਜੀਤ ਨਾਗਰਾ, ਸੈਕਟਰੀ ਬਾਰ ਐਸੋਸੀਏਸ਼ਨ, ਸ੍ਰੀਦੁਰਗਾ ਦਾਸ, ਮੈਡਮ ਸੰਦੀਪ ਕੌਰ, ਸ੍ਰੀ ਸੁਰਿੰਦਰ ਸਿੰਘ, ਮੈਡਮ ਜਗਦੀਸ਼ ਕੌਰ ਨੇ ਸੰਬੋਧਨ ਕੀਤਾ ਅਤੇ ਸ੍ਰੀ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਸਮਾਰੋਹ ਦੇ ਆਯੋਜਨ ਵਿੱਚ ਰੋਬਿਨਜੀਤ ਸਿੰਘ, ਅਮਿਤ, ਅਨਿਲ, ਗੁਰਦਾਸ, ਸਤਨਾਮ ਲਾਲ , ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਕੌਰ, ਬਲਵਿੰਦਰ ਕੌਰ, ਰਮਨਦੀਪ ਕੌਰ, ਭੁਪਿੰਦਰ ਸਿੰਘ, ਪਰਮਜੀਤ ਕੌਰ, ਰਜਨੀ ਬਾਲਾ, ਭੁਪਿੰਦਰ  ਕੌਰ ਆਦਿ ਦੀ ਭੂਮਿਕਾ ਪ੍ਰਸ਼ੰਸਾਯੋਗ ਰਹੀ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply