Thursday, July 9, 2026

ਬੀ.ਐਸ.ਐਫ ਨੇ ਸਰਹੱਦੀ ਪਿੰਡ ਵਿਚ ਲਗਾਇਆ ਮੁਫ਼ਤ ਜਾਂਚ ਕੈਂਪ

ppn1612201626
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਬੀਐਸਐਫ ਦੀ 90ਵੀਂ ਬਟਾਲੀਅਨ ਵੱਲੋਂ  ਸਰਹੱਦੀ ਪਿੰਡ ਨੂਰ ਮੁਹੱਮਦ ਵਿਚ ਮੈਡੀਕਲ ਕੈਂਪ ਪ੍ਰੋਗਰਾਮ ਦੇ ਤਹਿਤ ਪਿੰਡਾਂ ਦੇ ਵਾਸੀਆਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਬੀਐਸਐਫ ਦੇ ਐਸ.ਐਮ.ਓ. ਡਾ. ਖੁਰਸ਼ੀਦ ਆਲਮ ਅਤੇ ਡਾ. ਗਜਾਲਾ ਰੋਸ਼ਨ ਦੇ ਸਹਿਯੋਗ ਨਾਲ 150 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਖੁਰਸ਼ੀਦ ਆਲਮ ਅਤੇ ਡਾ. ਗਜਾਲਾ  ਰੋਸ਼ਨ ਨੇ ਮਰੀਜ਼ਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਰਹਿਣ ਜਿਸ ਨਾਲ ਬਿਮਾਰੀਆਂ ਦਾ ਪਹਿਲ ਦੇ ਆਧਾਰ ਤੇ ਇਲਾਜ ਕੀਤਾ ਜਾ ਸਕੇ। ਇਸ ਮੌਕੇ 90ਵੀਂ ਬਟਾਲੀਅਨ ਵੱਲੋਂ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply