
ਫਾਜ਼ਿਲਕਾ, 16 ਦਸੰਬਰ (ਵਿਨੀਤ ਅਰੋੜਾ) – ਸਥਾਨਕ ਪ੍ਰੇਮ ਗਲੀ ਵਿਚ ਸਥਿਤ ਗੁਰੂਦੁਆਰਾ ਸਾਹਿਬ ਬਾਬਾ ਭਗਵਾਨ ਸਿੰਘ ਵਿਚ 2 ਰੋਜ਼ਾ ਸ਼ਾਮਾ ਦੇ ਗੁਰਬਾਣੀ ਦੇ ਦੀਵਾਨ ਸਜਾਏ ਗਏ। ਇਸ ਮੌਕੇ ਸਮੂਹ ਸੰਗਤਾਂ ਵੱਲੋਂ ਗੁਰੂਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੀ ਗਈ ਅਤੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਪ੍ਰੋਗਰਾਮ ਵਿਚ ਸੰਤ ਬਾਬਾ ਹਰੀ ਸਿੰਘ ਜੀ ਨਾਨਕਸਰ ਜੀਰਾ ਦੇ ਸਥਾਨ ਤੋਂ ਆਏ ਭਾਈ ਅਪਾਰ ਸਿੰਘ ਜੀ ਵੱਲੋਂ ਸੰਗਤਾਂ ਨੂੰ ਕੀਰਤਨ ਸੁਣਾਕੇ ਨਿਹਾਲ ਕੀਤਾ ਗਿਆ ਅਤੇ ਨਾਲ ਹੀ ਸੰਗਤਾਂ ਨੂੰ ਕਿਸੇ ਸੰਤ ਦੀ ਬਜਾਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਭਾਈ ਗੁਰਮਿੰਦਰ ਸਿੰਘ ਤੋਂ ਇਲਾਵਾ ਪਰਮਜੀਤ ਸਿੰਘ, ਜਪਨੀਤ ਸਿੰਘ, ਡਾ. ਰੰਗੀਲਾ, ਭਜਨ ਸਿੰਘ ਪਰੁਥੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media