Friday, May 15, 2026

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜੇ ਵਿਚ ਮਾਰੀਆਂ ਮੱਲਾਂ

PPN040613
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ)- ਗੁਰੂ ਨਗਰੀ ਵਿਚ ਸਥਿੱਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਦਸਵੀਂ ਸ਼੍ਰੇਣੀ ਦੇ ਨਤੀਜੇ ਵਿਚ ਮੱਲਾਂ ਮਾਰੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਦਸਵੀਂ ਮਾਰਚ 2014 ਦੀ ਪ੍ਰੀਖਿਆ ਵਿਚ ਸਕੂਲ ਦੇ 289 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਇਹਨਾਂ ਵਿਚੋਂ 147 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਅਤੇ ਸਕੂਲ ਦਾ ਨਤੀਜਾ 100% ਰਿਹਾ। ਉਹਨਾਂ ਕਿਹਾ ਕਿ ਇਹ ਸਿਹਰਾ ਸਕੂਲ ਦੇ ਮਿਹਨਤੀ ਅਤੇ ਪ੍ਰਤਿਬੱਧ ਅਧਿਆਪਕਾਂ ਦੇ ਸਿਰ ਜਾਂਦਾ ਹੈ। ਉਨ੍ਹਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ‘ਅਕਾਦਮਿਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਆਉਂਦੇ ਸਮੇਂ ਵਿਚ ਵੀ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ’। ਪ੍ਰੀਖਿਆ ਵਿਚੋਂ ਪਹਿਲਾ ਸਥਾਨ ਪ੍ਰਿਯਾ ਸਪੁੱਤਰੀ ਸ੍ਰੀ ਮੋਹਨ ਲਾਲ (92%), ਦੂਜਾ ਸਥਾਨ ਸਵਿਤਾ ਸਪੁੱਤਰੀ ਸ੍ਰੀ ਤਿਲਕ ਰਾਜ (91%) ਅਤੇ ਤੀਜਾ ਸਥਾਨ ਵੰਸ਼ਿਕਾ ਭਾਰਗਵ ਸਪੁੱਤਰੀ ਸ੍ਰੀ ਲਲਿਤ ਕੁਮਾਰ (87%) ਨੇ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

Check Also

ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …

Leave a Reply