ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਜਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਰਦੀ ਦੇ ਮੌਸਮ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਨੂੰ ਬੀਤੀ ਦੇਰ ਰਾਤ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੱਲੋਂ ਰੇਲਵੇ ਸਟੇਸ਼ਨ ਉੱਪਰ ਗਰਮ ਕੰਬਲ ਵੰਡੇ ਗਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋੜਵੰਦਾਂ ਨੂੰ 100 ਤੋਂ ਵੱਧ ਗਰਮ ਕੰਬਲ ਵੰਡੇ ਗਏ ਹਨ ਅਤੇ ਇਸੇ ਤਰ੍ਹਾਂ ਵੱਖ ਵੱਖ ਥਾਂਵਾਂ ‘ਤੇ ਹੋਰ ਕੰਬਲ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਇੱਕਤਰ ਕੀਤੇ ਗਏ ਗਰਮ ਕੱਪੜੇ ਵੀ ਵੰਡੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜ ਭਲਾਈ ਦੇ ਕੰਮ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਕੋਈ ਗਰੀਬ ਅਤੇ ਲੋੜਵੰਦ ਵਿਅਕਤੀ ਸਰਦੀ ਦੇ ਮੌਸਮ ਵਿੱਚ ਗਰਮ ਕੱਪੜਿਆਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਰੈਡ ਕਰਾਸ ਸੋਸਾਇਟੀ ਗਰੀਬਾਂ ਅਤੇ ਲੋੜਵੰਦਾਂ ਦੀ ਸਹਾਇਤਾ ਕਰਦੀ ਹੈ।ਇਸ ਲਈ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਜਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਵੱਧ ਤੋਂ ਵੱਧ ਮਦਦ ਕਰਿਆ ਕਰਨ। ਇਸ ਮੌਕੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ ਵੀ ਹਾਜਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media