
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ)- ਜਿਲਾ ਕਾਂਗਰਸ ਦਿਹਾਤੀ ਦੇ ਵਰਕਰਾਂ ਦੀ ਇਕ ਮੀਟਿੰਗ ਜਿਲਾ ਦਿਹਾਤੀ ਦਫਤਰ ਵਿੱਖੇ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਵੱਡੀ ਗਿਣਤੀ ਅਹੁੱਦੇਦਾਰਾਂ ਤੇ ਵਰਕਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਪਿਛਲੇ ਦਿਨੀ ਕਾਰ ਹਾਦਸੇ ਦੌਰਾਨ ਮਾਰੇ ਗਏ ਦੇਸ਼ ਦੇ ਕੈਬਨਿਟ ਮੰਤਰੀ ਗੋਪੀਨਾਥ ਮੁੰਡੇ ਦੀ ਅਚਨਚੇਤ ਮੋਤ ਤੇ ਦੁੱਖ ਜਾਹਿਰ ਕੀਤਾ ਗਿਆ ਤੇ ਉਹਨਾ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਵਰਤ ਰੱਖ ਕੇ ਸ਼ਰਧਾਜਲੀ ਦਿੱਤੀ ਗਈ । ਇਸ ਮੋਕੇ ਹੋਰਨਾਂ ਤੋ ਇਲਾਵਾ ਲੋਕ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ, ਹਰਪਾਲ ਸਿੰਘ ਅਜਨਾਲਾ, ਜਸਕਰਨ ਸਿੰਘ ਰਾਜਾਸ਼ਾਂਸੀ, ਸਮਸ਼ੇਰ ਸਿੰਗ ਬਾਬਾ ਬਕਾਲਾ, ਕੇ.ਕੇ. ਸ਼ਰਮਾ, ਭਗਵੰਤ ਪਾ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਸਿੰਘ, ਨਿਰਵੈਲ ਸਿੰਘ, ਹਰਬੀਰ ਸਿੰਘ, ਅਮਰਦੀਪ ਸਿੰਘ,ਵਰਮਿੰਦਰ ਸਿੰਘ ਮਾਹਲ ਆਦਿ ਮੋਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media