
ਅੰਮ੍ਰਿਤਸਰ, 17 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਆਰ.ਪੀ ਸਿੰਘ ਨੂੰ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਅਤੇ ਰਣਦੀਪ ਸਿੰਘ ਨੁੰ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੇੇ ਨਵੇਂ ਮੈਂਬਰ ਇੰਚਾਰਜ ਵਜੋਂ ਨਿਯੁੱਕਤ ਕੀਤਾ ਗਿਆ ਹੈ।ਮਿਹਨਤੀ, ਗੁਰੂ ਘਰ ਨਾਲ ਜੁੜੇ ਅਤੇ ਸੁਲਝੇ ਹੋਏ ਵਿਚਾਰਾਂ ਵਾਲੇ ਆਰ.ਪੀ ਸਿੰਘ ਅਤੇ ਰਣਦੀਪ ਸਿਂਘ ਨਵੀਆਂ ਉਸਾਰੂ ਪ੍ਰਬੰਧਕ ਨੀਤੀਆਂ ਦੇ ਮਾਹਿਰ ਹਨ।
ਨਵ-ਨਿਯੁੱਕਤ ਮੈਂਬਰ ਇੰਚਾਰਜਾਂ ਦਾ ਸਕੂਲਾਂ ਵਲੋਂ ਸੁਆਗਤ ਕੀਤਾ ਗਿਆ।ਚੀਫ ਖਾਲਸਾ ਦੀਵਾਨ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸ਼ੁਭ ਇਛਾਵਾਂ ਦਿੱਤੀਆਂ।ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਉਹਨਾਂ ਨੂੰ ਨਵੀਆਂ ਜਿੰਮੇਵਾਰੀਆਂ ਸੌਂਪਦਿਆਂ ਆਸ ਕੀਤੀ ਗਈ ਕਿ ਅਗਾਂਹ ਵਧੂ ਸੋਚ ਦੇ ਮਾਲਕ ਨਵੇਂ ਮੈਂਬਰ ਇੰਚਾਰਜਾਂ ਦੀ ਅਗਵਾਈ ਹੇਠ ਸਕੂਲ਼ ਵਿਕਾਸ ਪਖੋਂ ਨਵੀਆਂ ਪੁਲਾਘਾਂ ਪੁੱਟਣਗੇ।ਇਸ ਮੌਕੇ ਧੰਨਰਾਜ ਸਿੰਘ, ਰਮਣੀਕ ਸਿੰਘ, ਇਜੀ: ਜਸਪਾਲ ਸਿੰਘ, ਇਜੀ: ਨਵਦੀਪ ਸਿੰਘ, ਪ੍ਰਿਸੀਪਲ ਅਮਰਜੀਤ ਕੌਰ, ਪ੍ਰਿੰਸੀਪਲ ਨਿਰਮਲ ਕੌਰ ਤੇ ਸਕੂਲ ਸਟਾਫ ਮੌਜੂਦ ਸੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media