
ਅੰਮ੍ਰਿਤਸਰ, 17 ਦਸੰਬਰ (ਹਰਿੰਦਰ ਪਾਲ ਸਿੰਘ)- ਨਗਰ ਕੌਂਸਲ ਜੰਡਿਆਲਾ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜੰਡਿਆਲਾ-ਕਮ-ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ।ਇਸ ਦੌਰਾਨ ਹਲਕੇ ਦੇ ਸਮੂਹ ਸੁਪਰਵਾਈਜ਼ਰ ਅਤੇ ਕਾਰਜਕਾਰੀ ਅਫ਼ਸਰ ਨਗਰ ਕੌਂਸਲ ਜੰਡਿਆਲਾ ਗੁਰੂ ਮੌਜੂਦ ਸਨ।ਮੀਟਿੰਗ ਦੋਰਾਨ ਸਰਕਾਰੀ ਇਮਾਰਤਾਂ ਤੋਂ ਰਾਜਨੀਤਕ ਪਾਰਟੀਆਂ ਦੇ ਪੋਸਟਰ, ਬੈਨਰ ਤੇ ਹੋਰਡਿੰਗ ਉਤਾਰਨ ਸਬੰਧੀ ਅਤੇ 18-19 ਸਾਲ ਵਾਲੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਨ ਤੋਂ ਇਲਾਵਾ ਚੋਣਾਂ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।
Check Also
ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ …
Punjab Post Daily Online Newspaper & Print Media