Tuesday, September 29, 2026

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜ੍ਹਤਾਲ 10ਵੇਂ ਦਿਨ ਵਿਚ ਦਾਖ਼ਲ

U
U

ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ 10ਵੇਂ ਦਿਨ ਵਿਚ ਦਾਖ਼ਲ ਹੋ ਗਈ। ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿਲ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਤੀਸ਼ ਕੁਮਾਰ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ ਕੁਮਾਰ, ਮੁੱਖ ਸਲਾਹਕਾਰ ਕੁਲਦੀਪ ਸਿੰਘ, ਜਗਨਦੀਪ ਸਿੰਘ, ਜੀਤ ਸਿੰਘ, ਮੇਜ਼ਰ ਸਿੰਘ, ਬਾਜ ਸਿੰਘ, ਸੁਰਿੰਦਰ ਕੁਮਾਰ, ਸੁਰਜੀਤ ਸਿੰਘ, ਦੇਸ ਸਿੰਘ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਪ੍ਰੇਮ ਕੁਮਾਰ, ਪ੍ਰਸ਼ੋਤਮ ਕੁਮਾਰ, ਬਲਕਰਨ ਸਿੰਘ, ਲਾਲ ਚੰਦ, ਗੁਰਭਿੰਦਰ ਸਿੰਘ, ਕਾਰਜ਼ ਸਿੰਘ, ਕਸ਼ਮੀਰ ਲਾਲ ਨੇ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਬੀਤੇ ਲੰਬੇ ਸਮੇਂ ਤੋਂ ਟਕ ਰਹੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹੜ੍ਹਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਪਨਬਸ ਵਿਚ ਕੰਮ ਕਰ ਰਹੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਪਨਬਸ ਵਰਕਰਾਂ ਤੇ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਕੀਤਾ ਜਾਵੇ, ਪਨਬਸ ਵਿਚ ਕੰਮ ਕਰ ਰਹੇ ਵਰਕਰਾਂ ਤੇ ਰੋਡਵੇਜ਼ ਵਾਲੇ ਸਾਰੇ ਕਾਨੂੰਨ ਲਾਗੂ ਕੀਤੇ ਜਾਣ।ਯੂਨੀਅਨ ਮੈਂਬਰਾਂ ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਰੋਸ ਵਜੋਂ ਫੈਸਲਾ ਲਿਆ ਗਿਆ ਹੈ ਕਿ 19 ਦਸੰਬਰ ਨੂੰ ਖਰੜ ਟੀ ਪੁਆਇੰਟ ਜਾਂ ਚੰਡੀਗੜ੍ਹ ਵਿਚ ਕਿਸੇ ਵਿਸ਼ੇਸ਼ ਥਾਂ ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਇਸ ਹੜ੍ਹਤਾਲ ਨੂੰ ਅਣਮਿੱਥੇ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply