Friday, March 27, 2026

ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ

ppn1712201610
ਫਾਜ਼ਿਲਕਾ, 17 ਦਸੰਬਰ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ. ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੋਗ ਅਡੀਸ਼ਨਲ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਕੇ.ਕੇ. ਬਾਂਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਸਥਾਨਕ ਹੋਮ ਸਟੇਡ ਹੋਟਲ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਗੈਰ ਸਰਕਾਰੀ ਸੰਸਥਾਂ ਸਾਰਡ ਨਾਲ ਮਿਲ ਕੇ ਲਗਾਇਆ ਗਿਆ।ਇਸ ਮੌਕੇ ਸੀਜੇਐਮ ਕ੍ਰਿਸ਼ਨ ਕੁਮਾਰ ਬਾਂਸਲ ਨੇ ਦੱਸਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂਕਿ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000  ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਚਲਾਈਆਂ ਜਾ ਰਹੀਂ ਵਿਕਟਿਮ ਮੁਆਵਜ਼ਾ ਸਕੀਮ ਸਬੰਧੀ ਦੱਸਿਆ। ਜਿਸ ਵਿਚ ਤੇਜਾਬ ਪੀੜਤ ਨੁੰ 3 ਲੱਖ ਤੱਕ ਦਾ ਮੁਆਵਜ਼ਾ ਸਰਕਾਰ ਤੋਂ ਮਿਲ ਸਕਦਾ ਹੈ ਅਤੇ ਨਾਲ ਹੀ ਬੱਚਿਆਂ ਨੁੰ ਅਪੀਲ ਵੀ ਕੀਤੀ ਕਿ ਉਹ ਜਿਲ੍ਹਾਂ ਕਾਨੂੰਨੀ ਸੇਵਾਵਾਂ ਦੀਆਂ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply