
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਮੈਡੀਕਲ ਖੇਤਰ ਦੀ ਲਿਮਕਾ ਬੁੱਕ ਵਿੱਚ ਨਾਮ ਦਰਜ ਕਰਵਾ ਚੁੱਕੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਨੂੰ ਨੈਪਕੋਨ 2016 ਵਿੱਚ ਫੈਲੋਸ਼ਿਪ ਇੰਡੀਅਨ ਚੈਸਟ ਸੁਸਾਇਟੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।ਇਹ ਕਾਨਫਰੰਸ ਮੁੰਬਈ ਵਿੱਚ 24 ਤੋਂ 27 ਨਵੰਬਰ ਤੱਕ ਹੋਈ ਸੀ।ਡਾ. ਨੇਕੀ ਦੀ ਇਹ 35ਵੀਂ ਫੈਲੋਸ਼ਿਪ ਹੈ। ਡਾਕਟਰ ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆ ਵਿੱਚ ਉਚਾ ਹੋਇਆ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media