Sunday, September 13, 2026

ਪ੍ਰੋ: ਬਡੂੰਗਰ ਨੇ ਸੁਰਜੀਤ ਸਿੰਘ ਮਮੇਰਾ ਕਲਾਂ ਦੇ ਅਕਾਲ ਚਲਾਣੇ ‘ਤੇ ਦੁ’ਖ ਪ੍ਰਗਟਾਇਆ

SGPC
ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ  ਸੁਰਜੀਤ ਸਿੰਘ ਮਮੇਰਾ ਕਲਾਂ ਸਾਬਕਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ: ਸੁਰਜੀਤ ਸਿੰਘ ਮਮੇਰਾ ਕਲਾਂ ਆਪਣੇ ਪਿੱਛੇ ਆਪਣੀ ਧਰਮ ਪਤਨੀ ਅਤੇ ਦੋ ਲੜਕੇ ਅਤੇ ਦੋ ਲੜਕੀਆਂ ਛੱਡ ਗਏ ਹਨ।ਉਨ੍ਹਾਂ ਕਿਹਾ ਕਿ ਸ: ਮਮੇਰਾ ਕਲਾਂ 2004 ਤੋਂ 2011 ਤੀਕ ਹਰਿਆਣਾ ਰਾਜ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਕਿਹਾ ਕਿ ਸ: ਮਮੇਰਾ ਕਲਾਂ ਨੇ ਆਪਣੇ ਕਾਰਜਕਾਲ ਦੌਰਾਨ ਅਤੇ ਬਾਅਦ ਵਿੱਚ ਵੀ ਧਰਮ ਪ੍ਰਚਾਰ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਮਮੇਰਾ ਕਲਾਂ ਦੇ ਅਚਾਨਕ ਅਕਾਲ ਚਲਾਣੇ ਤੇ ਪੰਥ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਮੇਰੀ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਸ: ਸੁਰਜੀਤ ਸਿੰਘ ਮਮੇਰਾ ਕਲਾਂ ਦੀ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply