
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਨੈ ਕੇ ਸ਼ੁਰੂ ਕੀਤੀ ਗਈ ਹੜ੍ਹਤਾਲ ਅੱਜ ਲਗਾਤਾਰ 13ਵੇਂ ਦਿਨ ਵੀ ਜਾਰੀ ਰਹੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਸਬ ਡਿੱਪੂ ਫਾਜ਼ਿਲਕਾ ਦੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ, ਮੀਤ ਪ੍ਰਘਾਨ ਰਮੇਸ਼ ਕੁਮਾਰ ਨੇ ਕਿਹਾ ਕਿ 19 ਦਸੰਬਰ ਨੂੰ ਸਰਕਾਰ ਵੱਲੋਂ ਬੁਲਾਏ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸਦਨ ਵਿਚ ਠੇਕਾ ਕਰਮਚਾਰੀਆਂ ਨੂੰ ਰੈਗੂਰ ਕਰਨ ਸਬੰਧੀ ਮੰਗ ਪੂਰੀ ਨਹੀਂ ਕੀਤੀ ਗਈ।ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਰੋਸ ਵਜੋਂ 21 ਦਸੰਬਰ ਨੂੰ ਖਰੜ ਟੀ ਪੁਆਇੰਟ ਤੇ ਰੋਸ ਰੈਲੀ ਕਰਕੇ ਧਰਨਾ ਦਿੱਤਾ ਜਾਵੇਗਾ ਅਤੇ ਆਵਾਜ਼ਾਈ ਠੱਪ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਚੋਣ ਜਾਬਤੇ ਤੋਂ ਬਾਅਦ ਬਾਦਲ ਸਰਕਾਰ ਦੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਤੀਸ਼ ਕੁਮਾਰ, ਖਜ਼ਾਨਚੀ ਗੁੁਰਬਖਸ਼ ਲਾਲ, ਸਹਾਇਕ ਖਜ਼ਾਨਚੀ ਅਨਿਲ ਕੁਮਾਰ, ਮੁੱਖ ਸਲਾਹਕਾਰ ਕੁਲਦੀਪ ਸਿੰਘ, ਜਗਨਦੀਪ ਸਿੰਘ, ਜੀਤ ਸਿੰਘ, ਮੇਜ਼ਰ ਸਿੰਘ, ਬਾਜ ਸਿੰਘ, ਸੁਰਿੰਦਰ ਕੁਮਾਰ, ਸੁਰਜੀਤ ਸਿੰਘ, ਦੇਸ ਸਿੰਘ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਪ੍ਰੇਮ ਕੁਮਾਰ, ਪ੍ਰਸ਼ੋਤਮ ਕੁਮਾਰ, ਬਲਕਰਨ ਸਿੰਘ, ਲਾਲ ਚੰਦ, ਗੁਰਭਿੰਦਰ ਸਿੰਘ, ਕਾਰਜ਼ ਸਿੰਘ, ਕਸ਼ਮੀਰ ਲਾਲ ਨੇ ਮੰਗ ਕਰਦੇ ਹੋਏ ਕਿਹਾ ਕਿ ਪਨਬਸ ਵਿਚ ਕੰਮ ਕਰ ਰਹੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ, ਪਨਬਸ ਵਰਕਰਾਂ ਤੇ ਸੁਪ੍ਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ, ਪਨਬਸ ਵਿਚ ਕੰਮ ਕਰ ਰਹੇ ਵਰਕਰਾਂ ਤੇ ਰੋਡਵੇਜ਼ ਵਾਲੇ ਸਾਰੇ ਕਾਨੂੰਨ ਲਾਗੂ ਕੀਤੇ ਜਾਣ। ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media