Thursday, March 26, 2026

ਫਾਜ਼ਿਲਕਾ ਜ਼ਿਲ੍ਹੇ ਵਿਚ ਅੱਜ 1 ਲੱਖ ਲੋਕ ਕਰਨਗੇ ਵੋਟਰ ਪ੍ਰਣ – ਡਿਪਟੀ ਕਮਿਸ਼ਨਰ

isha-kalia-dc
ਫਾਜ਼ਿਲਕਾ 22 ਦਸੰਬਰ (ਵਿਨੀਤ ਅਰੋੜਾ) – ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਅਤੇ ਨਿਰਪੱਖ ਤਰੀਕੇ ਮਤਦਾਨ ਕਰਨ ਲਈ 22 ਦਸੰਬਰ 2016 ਨੂੰ ਸਵੇਰੇ 11 ਵਜ਼ੇ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ, ਗੈਰ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਵਿਦਿਅਕ ਅਦਾਰਿਆਂ ਵਿਚ ਸਹੁੰ ਚੁਕਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਹੁੰ ਚੁੱਕ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ 1 ਲੱਖ ਲੋਕ ਹਿੱਸਾ ਲੈਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਣ ਸਮਾਗਮ ਆਪਣੇ ਘਰਾਂ ਤੋਂ ਇਲਾਵਾ ਹਰ ਉਸ ਥਾਂ ਤੇ ਕਰਨ ਜਿੱਥੇ ਉਹ ਕੰਮ ਕਰਦੇ ਹਨ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਚ 22 ਦਸੰਬਰ ਨੂੰ ਸਵੇਰੇ 11 ਵਜ਼ੇ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਦਫ਼ਤਰਾਂ, ਨਿੱਜੀ ਅਦਾਰਿਆਂ, ਸਕੂਲਾਂ, ਕਾਲਜਾਂ ਵਿਚ ਇਕੋ ਸਮੇਂ ਇਹ ਸਹੁੰ ਚੁੱਕ ਸਮਾਗਮ ਆਯੋਜਿਤ ਹੋਣਗੇ।

ਇਹ ਹੈ ਵੋਟਰ ਪ੍ਰਣ-
ਅਸੀ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ਼ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਅਸੀ ਆਪਣੀ ਵੋਟ ਪਾਵਾਂਗੇ ਅਤੇ ਆਪਣੇ ਅਧਿਕਾਰ ਦਾ ਨਿੱਡਰ ਹੋ ਕੇ  ਅਤੇ ਧਰਮ , ਵਰਗ, ਜਾਤੀ, ਸੁਮਦਾਇ ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਬਿਨ੍ਹਾਂ ਇਸਤੇਮਾਲ ਕਰਨਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਾਗਰੂਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਲਈ ਇਹ ਪ੍ਰਣ ਕਰਨਗੇ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply