
ਬਠਿੰਡਾ, 21 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਟੈਂਕੀ ਤੇ ਚੜੇ ਈਜੀਐਸ ਅਧਿਆਪਕਾਂ ਨੇ ਬੁੱਧਵਾਰ ਨੂੰ ਤੀਜੇ ਦਿਨ ਮੇਨ ਚੌਕ ਤੇ ਧਰਨਾ ਦਿੱਤਾ ਤੇ ਹਾਈਵੇਅ ਜਾਮ ਕਰ ਦਿੱਤਾ।ਇਸ ਦੌਰਾਨ ਪੁਤਲਾ ਫੂਕਣ ਸਮੇਂ ਇਕ ਅਧਿਆਪਕ ਨੇ ਪੈਟਰੋਲ ਛਿੜਕ ਕੇ ਪੁਤਲੇ ਵਾਲੀ ਜਗ੍ਹਾ ਤੇ ਛਾਲ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਖੁਦ ਅੱਗ ਦੀ ਚਪੇਟ ਵਿਚ ਆ ਗਿਆ।ਗੌਰਤਲਬ ਹੈ ਕਿ ਬੀਤੇ ਦਿਨੀਂ ਕਪੂਰਥਲਾ ਵਾਸੀ ਨਿਸ਼ਾਂਤ ਨੇ ਵੀ ਪੈਟਰੋਲ ਪੀ ਕੇ ਤੇ ਆਪਣੇ ਆਪ ਤੇ ਛਿੜਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਬਾਵਜੂਦ ਇਸ ਦੇ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media