Wednesday, December 31, 2025

ਅਕਾਲ ਤਖਤ ਸਾਹਿਬ ਤੇ ਹੋਈ ਝੜਪ ਨਾਲ ਸਿੱਖ ਕੌਮ ਦਾ ਸਿਰ ਨੀਵਾਂ ਹੋਇਆ-ਚੱਕ ਮੁਕੰਦ, ਲਹੌਰੀਆ

ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵੱਲੋਂ ਮੰਦਭਾਗੀ ਘਟਨਾ ਦੀ ਨਿਖੇਧੀ

PPN060619
ਅੰਮ੍ਰਿਤਸਰ, 6 ਜੂਨ ( ਸੁਖਬੀਰ ਸਿੰਘ)- ਭਾਰਤੀ ਫੌਜ ਵੱਲੋਂ ਟੈਂਕਾਂ ਤੋਪਾਂ ਨਾਲ 6 ਜੂਨ 1984 ਵਾਲੇ ਦਿਨ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਹਮਲਾ ਕੀਤਾ ਗਿਆ ਸੀ, ਇਸ ਸਬੰਧੀ ਉਸ ਸਮੇਂ ਤੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਜਥੇਬੰਦੀਆਂ ਮਿਲ ਕੇ ਘੱਲੂਘਾਰਾ ਦਿਵਸ ਦੇ ਤੌਰ ਤੇ ਅੱਜ ਦਾ ਦਿਹਾੜਾ ਮਨਾਉਂਦੀਆਂ ਆ ਰਹੀਆਂ ਹਨ ਪਰ ਅੱਜ ਕੁੱਝ ਗਰਮ ਦਲੀਆਂ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਜੋ ਝੜਪ ਹੋਈ ਹੈ, ਇਹ ਸਭ ਕੁੱਝ ਸਿੱਖ ਕੌਮ ਵਾਸਤੇ ਬਹੁਤ ਹੀ ਮੰਦਭਾਗਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਤੇ ਸਰਪ੍ਰਸਤ ਡਾਕਟਰ ਤਸਵੀਰ ਸਿੰਘ ਲਹੌਰੀਆ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਰੇ ਮਾਮਲੇ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਸਿੱਖ ਕੌਮ ਦਾ ਸਿਰ ਨੀਵਾਂ ਹੋਇਆ ਹੈ ਕਿਉਂਕਿ ਇਸ ਦਿਨ ਹਰ ਸਾਲ ਦੀ ਤਰ੍ਹਾਂ ਸਿੰਘ ਸਹਿਬਾਨ ਹੀ ਸਿੱਖ ਕੌਮ ਨੂੰ ਸੰਦੇਸ਼ ਦਿੰਦੇ ਹਨ ਤੇ ਹੋਰ ਕੋਈ ਵੀ ਸਿਆਸੀ ਜਾਂ ਧਾਰਮਿਕ ਆਗੂ ਸੰਬੋਧਨ ਨਹੀਂ ਕਰਦਾ।ਇਸ ਲਈ ਇਹ ਵਿਵਾਦ ਵੀ ਮਾਈਕ ਤੇ ਹੋਰਨਾਂ ਆਗੂਆਂ ਵੱਲੋਂ ਬੋਲਣ ਨੂੰ ਲੈ ਕੇ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਜਥੇਬੰਦੀਆਂ ਧਾਰਮਿਕ ਦੀਵਾਨ ਸਜਾ ਕੇ ਹੀ ਸਿੰਘਾਂ ਸਿੰਘਣੀਆਂ ਨੂੰ ਸ਼ਰਧਾਂਜਲੀਆਂ ਭੇਂਟ ਕਰਦੀਆਂ ਹਨ ਤੇ ਸਿੰਘ ਸਾਹਿਬਾਨ ਕੌਮ ਨੂੰ ਮਰਯਾਦਾ ਅਨੁਸਾਰ ਸੰਦੇਸ਼ ਦਿੰਦੇ ਹਨ।ਇਸ ਲਈ ਅੱਜ ਵੀ ਘੱਲੂਘਾਰਾ ਦਿਵਸ ਉਸੇ ਤਰ੍ਹਾਂ ਹੀ ਮਰਯਾਦਾ ਅਨੁਸਾਰ ਮਨਾਉਣਾ ਚਾਹੀਦਾ ਸੀ। ਇਸ ਮੌਕੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਗੈਰੀ, ਡਾ.ਕੁਲਦੀਪ ਸਿੰਘ ਬਰਾੜ, ਡਿਪਟੀ ਛੇਹਰਟਾ, ਕਵਲਪ੍ਰੀਤ ਸਿੰਘ, ਨਵਪ੍ਰੀਤ ਸਿੰਘ ਨਵ, ਮਲਕੀਤ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਕ੍ਰਿਪਾਲ ਸਿੰਘ ਸੰਧੂ, ਜਗਜੀਤ ਸਿੰਘ, ਰਣਜੋਧ ਸਿੰਘ ਘੁੱਕੇਵਾਲੀ, ਹਰਪਾਲ ਸਿੰਘ, ਰਾਜਬਰਿੰਦਰ ਸਿੰਘ, ਮਨਦੀਪ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਗੁਰਦਿਆਲ ਸਿੰਘ ਆਦਿ ਫੈਡਰੇਸ਼ਨ ਆਗੂਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply