
ਬਠਿੰਡਾ, 22 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਾਹਿਬ ਏ ਕਮਾਲ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ,ਬਾਬਾ ਜੁਝਾਰ ਸਿੰਘ ਦੇ ਸ਼ਹੀਦ ਹੋਣ ਦੇ ਦਿਹਾੜੇ ਨੂੰ ਸਮਰਪਿਤ ਸਮੂਹ ਨਾਨਕ ਲੇਵਾ ਸੰਗਤਾਂ ਵਲੋਂ ਆਪਣੇ ਆਪਣੇ ਟਿਕਾਣੇ ’ਤੇ ਜਪੁ ਜੀ ਸਾਹਿਬ ਅਤੇ ਚੌਪਈ ਦੇ ਪਾਠ ਕਰਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਦੇਸ਼ ਮਿਲਣ ਕਾਰਨ ਧਾਰਮਿਕ ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਇਸ ਲੜੀ ਤਹਿਤ ਪਾਠ ਕੀਤੇ ਗਏ।ਇਸ ਲੜੀ ਤਹਿਤ ਹੀ ਸ਼ਹਿਰ ਦੀ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਮੁੱਖ ਦਫ਼ਤਰ ਜਸ਼ਨ ਕੰਪਿਊਟਰ, ਕੋਰਟ ਰੋਡ ਵਿਖੇ 11 ਵਜੇ ਤੋਂ 12 ਵਜੇ ਤੱਕ ਪਾਠ ਕਰਕੇ ਸਮੂਹ ਚਮਕੌਰ ਸਾਹਿਬ ਦੀ ਕੱਚੀ ਗੜ੍ਹੀ ਵਿਚ ਸ਼ਹੀਦ ਸਿੰਘਾਂ ਪ੍ਰਤੀ ਸ਼ਰਧਾ ਭੇਂਟ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਅਰਦਾਸ ਉਪਰੰਤ ਸਮੂਹ ਮੈਂਬਰਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਚਾਰੇ ਸ਼ਾਹਿਬਜ਼ਾਦਿਆਂ ਦੀ ਅਦੁੱਤੀ ਸ਼ਹੀਦੀ ਨੂੰ ਯਾਦ ਕਰਦਿਆਂ ਆਪਣੇ ਅਮੁੱਲ ਵਿਰਸੇ ਨਾਲ ਜੁੜਣ। ਇਸ ਤੋਂ ਇਲਾਵਾ ਸ਼ਹਿਰ ਦੇ ਸ਼ਹੀਦ ਭਾਈ ਮਤੀ ਦਾਸ ਨਗਰ, ਗੁਰੂ ਕੀ ਸੰਗਤ ਗੁਰੂ ਗੋਬਿੰਦ ਸਿੰਘ ਨਗਰ, ਗੁਰਦੁਆਰਾ ਕਿਲ੍ਹਾ ਮੁਬਾਰਕ ਆਦਿ ਵਿਚ ਸੰਗਤਾਂ ਵਲੋਂ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ, ਅਵਤਾਰ ਸਿੰਘ ਕੈਂਥ,ਜਰਨੈਲ ਸਿੰਘ,ਗੁਰਦਰਸ਼ਨ ਸਿੰਘ, ਅਮਰਜੀਤ ਸਿੰਘ,ਗੁਰਿੰਦਰਜੀਤ ਸਿੰਘ ਬੱਬੂ, ਨਰਿੰਦਰਪਾਲ ਸਿੰਘ ਹੈਪੀ,ਜਰਨੈਲ ਸਿੰਘ, ਸੁਰਿੰਦਰ ਸਿੰਘ, ਕਰਨੈਲ ਸਿੰਘ ਬਿੱਟੂ ਆਦਿ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media