
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਖੁਰਮਣੀਆ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਸ਼ੁਰੂ ਕੀਤੀ ਗਈ ਹਸਤਾਖ਼ਰ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੋਟਰ ਪ੍ਰਣ ’ਤੇ ਹਸਤਾਖ਼ਰ ਕੀਤੇ।
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਪੱਛਮੀ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ (ਮੋਬਾਈਲ ਵਿੰਗ) ਅੰਮ੍ਰਿਤਸਰ ਸ੍ਰੀ ਐਚ. ਐਸ ਬਾਜਵਾ ਦੀ ਅਗਵਾਈ ਹੇਠ ਹਲਕੇ ’ਚ ਚਲਾਈ ਇਸ ਮੁਹਿੰਮ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਅਤੇ ਡੀਨ ਸਟੂਡੈਂਟ ਵੈਲਫੇਅਰ ਪ੍ਰੋ. ਕੇ ਐਸ ਕਾਹਲੋਂ ਦੀ ਪ੍ਰੇਰਣਾ ਸਦਕਾ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈ ਕੇ ਵੋਟ ਬਣਾਉਣ ਅਤੇ ਬਿਨਾਂ ਕਿਸੇ ਡਰ-ਭੈਅ ਜਾਂ ਲਾਲਚ ਦੇ ਵੋਟ ਪਾਉਣ ਦਾ ਪ੍ਰਣ ਕੀਤਾ।ਇਸ ਮੌਕੇ ਚੋਣ ਕਾਨੂੰਗੋ ਇੰਦਰਜੀਤ ਸਿੰਘ, ਬਿਕਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media