
ਪੱਟੀ, 22 ਦਸਬੰਰ (ਅਵਤਾਰ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਚੀਮਾ ਵੱਲੋਂ ਚੌਣ ਮੁਹਿੰਮ ਦੌਰਾਨ ਆਪਣੇ ਸਮੱਰਥਕਾਂ ਦੇ ਨਾਲ ਹਲਕੇ ਦੇ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕਰਦੀਆ ਕਾਬਲ ਸਿੰਘ ਦੇ ਗ੍ਰਹਿ ਪਿੰਡ ਚੂਸਲੇਵਾੜ ਮੀਟਿੰਗ ਹੋਈ।ਰਣਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਦੇ ਹੱਕ ਵਿਚ ਵੋਟਾਂ ਪਾਉਣ ਤਾਂ ਜੋ ਸੂਬੇ ਨੂੰ ਖੁਸ਼ਹਾਲ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਤੇ ਨਸ਼ੇਖੋਰੀ ਨੂੰ ਜੜ ਤੋਂ ਖਤਮ ਕੀਤਾ ਜਾਵੇਗਾ।ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋਂ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਮਾਸਟਰ ਗੁਰਦਿਆਲ ਸਿੰਘ,ਕੁਲਦੀਪ ਸਿੰਘ,ਰਸਾਲ ਸਿੰਘ ਸੁਖਵੰਤ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਪੂਰਨ ਸਿੰਘ, ਤਰਸੇਮ ਸਿੰਘ, ਲੱਖਾ ਸਿੰਘ, ਵਿਰਸਾ ਸਿੰਘ, ਸਾਬ ਸਿੰਘ, ਬਲਵਿੰਦਰ ਸਿੰਘ ,ਬਿੱਕਰ ਸਿੰਘ,ਗੁਰਨਾਮ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media