Tuesday, July 7, 2026

ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜਗਾਰੀ ਤੇ ਨਸ਼ਿਆਂ ਦਾ ਖਾਤਮਾ ਕਰਨਾ `ਆਪ` ਪਾਰਟੀ ਦਾ ਮੁੱਖ ਉਦੇਸ਼ ਖਹਿਰਾ

ppn2312201603
ਧੂਰੀ, 23 ਦਸੰਬਰ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਦੇ ਧੂਰੀ ਵਿਖੇ ਖੋਲੇ੍ਹ ਗਏ ਚੋਣ ਦਫਤਰ ਦਾ ਉਦਘਾਟਨ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਇੱਕ ਵਿਸ਼ੇਸ਼ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਭਾਜਪਾ ਗੱਠਜੋੜ ਦੇ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਤੇ ਜਿੱਥੇ ਨਸ਼ਿਆਂ ਦੇ ਵਪਾਰ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧਕੇਲਣ ਦੇ ਦੋਸ਼ ਲਗਾਏ, ਉੱਥੇ ਹੀ ਉਹਨਾਂ ਸ਼੍ਰੋਮਣੀ ਕਮੇਟੀਆਂ ਦੀਆਂ ਚੋਣਾਂ ਵਿੱਚ ਨਸ਼ੇ ਵੰਡਣ ਦੀ ਗੱਲ ਵੀ ਕੀਤੀ। ਉਹਨਾਂ ਪੰਜਾਬ ਪੁਲਿਸ ਦੇ ਡੀ.ਐਸ.ਪੀ ਜਗਦੀਸ਼ ਸਿੰਘ ਭੋਲਾ ਦੀ ਗੱਲ ਕਰਦਿਆਂ ਕਿਹਾ ਕਿ ਉਸ ਨੇ ਮੋਹਾਲੀ ਦੀ ਅਦਾਲਤ ਵਿੱਚ ਸ਼ਰੇਆਮ ਬਿਆਨ ਦਿੱਤਾ ਸੀ ਕਿ ਜੇਕਰ ਨਸ਼ਿਆਂ ਦੇ ਕਾਰੋਬਾਰ ਦੀ ਜਾਂਚ ਸੀ.ਬੀ.ਆਈ ਪੂਰੀ ਇਮਾਨਦਾਰੀ ਨਾਲ ਕਰੇ, ਤਾਂ ਬਿਕਰਮਜੀਤ ਸਿੰਘ ਮਜੀਠੀਆ ਸਮੇਤ ਕਈ ਹੋਰ ਵੱਡੇ ਅਕਾਲੀ ਆਗੂਆਂ ਦੇ ਨਾਮ ਸਾਹਮਣੇ ਆਉਣਗੇ।ਉਹਨਾਂ ਕੈਪਟਨ ਅਮਰਿੰਦਰ ਸਿੰਘ `ਤੇ ਵਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਆਗੂਆਂ ਦੇ ਮੁਕੱਦਮੇ ਨਜਿੱਠਣ ਦੀ ਬਜਾਏ ਦਿੱਲੀ ਦੇ ਮਹਿੰਗੇ ਵਕੀਲਾਂ ਰਾਹੀਂ ਆਪਣੇ ਨਿੱਜੀ ਮੁਕੱਦਮੇ ਹੀ ਨਜਿੱਠੇ ਹਨ।ਉਹਨਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦਾ ਦਾਅਵਾ ਕਰਦਿਆਂ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦੇ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜਗਾਰੀ ਅਤੇ ਨਸ਼ਿਆਂ ਦਾ ਪੂਰੀ ਤਰਾਂ ਖਾਤਮਾ ਕਰ ਦਿੱਤਾ ਜਾਵੇਗਾ।ਜਸਵੀਰ ਸਿੰਘ ਜੱਸੀ ਸੇਖੋਂ ਨੇ ਇਸ ਰੈਲੀ ਵਿੱਚ ਪਹੁੰਚੇ ਹੋਏ `ਆਪ` ਵਰਕਰਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਪਰਮਿੰਦਰ ਸਿੰਘ ਪੰਨੂ ਕਾਤਰੋਂ, ਰਾਜਵੰਤ ਸਿੰਘ ਘੁੱਲੀ, ਅਬਜਿੰਦਰ ਸੰਘਾ, ਡਾ. ਅਨਵਰ ਭਸੌੜ, ਮਾ. ਰਮੇਸ਼ ਸ਼ਰਮਾ, ਮਿਲਖ ਰਾਜ, ਨਰੇਸ਼ ਕੁਮਾਰ, ਅਨਿਲ ਮਿੱਤਲ, ਘੁਮੰਡ ਸਿੰਘ ਸੋਹੀ, ਨਰਿੰਦਰ ਸਿੰਘ ਧਾਂਦਰਾ (ਆਸਟਰੇਲੀਆ) ਅਤੇ ਸਰਬਜੀਤ ਸਿੰਘ ਆਦਿ ਸਮੇਤ ਵੀ ਵੱਡੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply