
ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) – ਸਵੀਪ ਪ੍ਰੋਜੈਕਟ ਦੇ ਤਹਿਤ ਸਰਕਾਰੀ ਹਾਈ ਸਕੂਲ ਪਿੰਡ ਬਹਿਕ ਬੋਦਲਾ ਵਿਚ ਵੋਟਰ ਜਾਗਰੂਕਤਾ ਲਈ ਸਮੂਹ ਸਟਾਫ਼ ਅਤੇ ਵਿਦਿਆਰਕੀਆਂ ਨੂੰ ਸਹੁੰ ਚੁੱਕਵਾਈ ਗਈ। ਪ੍ਰੋਗਰਾਮ ਦੌਰਾਨ ਸਕੂਲ ਦੇ ਹੈਡਮਾਸਟਰ ਗੁਰਨਾਮ ਚੰਦ ਨੇ ਸਮੂੲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਹ ਪ੍ਰਣ ਕਰਵਾਇਆ ਕਿ ਅਸੀਂ ਭਾਰਤ ਦੇ ਨਾਗਰਿਕ ਆਪਣੇ ਦੇਸ਼ ਦੀ ਲੋਕਤੰਤਰਿਕ ਪਰੰਪਰਾ ਨੂੰ ਬਣਾਈ ਰੱਖਾਂਗੇ ਅਤੇ ਸਵਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਆਪਣੀ ਵੋਟ ਦੇ ਅਧਿਕਾਰ ਦੀ ਨਿਡਰ ਹੋਕੇ ਧਰਮ, ਵਰਗ, ਜਾਤੀ, ਸਮੁਦਾਏ, ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾ ਵਰਤੋਂ ਕਰਾਂਗੇ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media