
ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਮਹਿਤਾ ਚੌਂਕ ਵਿਖੇ ਦੋ ਦਿਨਾਂ ਸਲਾਨਾ ਇੰਟਰ ਹਾਊਸ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸੀਨੀਅਰ ਅਤੇ ਜੂਨੀਅਰ ਵਰਗਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਮੁਕਾਬਲੇ ਕਰਾਏ ਗਏ।ਮੀਟ ਦਾ ਉਦਘਾਟਨ ਸੰਤ ਬਾਬਾ ਅਜੀਤ ਸਿੰਘ ਜੀ ਮੁਖੀ ਤਰਨਾ ਦਲ ਵੱਲੋਂ ਗੁਬਾਰੇ ਛੱਡ ਕੇ ਕੀਤਾ ਗਿਆ ਜਦੋਂਕਿ ਇਨਾਮਾਂ ਦੀ ਵੰਡ ਐਡੀਸ਼ਨਲ ਐਸ.ਈ.ਪੰਜਾਬ ਪਾਵਰ ਕਾਰਪੋਰੇਸ਼ਨ ਐਸ.ਪੀ ਸੋਧੀਂ ਅਤੇ ਲਾਜਵੰਤ ਸਿੰਘ ਮਚਰਾਏਂ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਬਟਾਲਾ ਵੱਲੋਂ ਕੀਤੀ ਗਈ। ਬਿਆਸ ਹਾਊਸ ਨੇ ਸਾਲ ਦੇ ਸਰਵੋਤਮ ਹਾਊਸ ਦਾ ਖਿਤਾਬ ਹਾਸਿਲ ਕੀਤਾ ਜਦੋਂ ਕਿ ਸਤਲੁਜ ਅਤੇ ਰਾਵੀ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ਤੇ ਰਹੇ ਸੰਸਥਾ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਵਧੀਆ ਮੀਟ ਲਈ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਜਰਨੈਲ ਸਿੰਘ, ਬਾਬਾ ਬੋਹੜ ਸਿੰਘ, ਉਸਤਾਦ ਸੁੱਚਾ ਸਿੰਘ, ਗਿਆਨੀ ਗੁਰਸੇਵਕ ਸਿੰਘ, ਡਾ: ਅਵਤਾਰ ਸਿੰਘ ਬੁੱਟਰ, ਸਰਪੰਚ ਗੁਲਜ਼ਾਰ ਸਿੰਘ, ਸਰਪੰਚ ਸੰਤੋਖ ਸਿੰਘ, ਗਿਆਨੀ ਗੁਰਸ਼ਰਨ ਸਿੰਘ, ਜਗਜੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media