Tuesday, July 7, 2026

ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦਾ ਸ਼ਬਦ ਗਾਇਨ ਮੁਕਾਬਲੇ ‘ਚ ਪਹਿਲਾ ਸਥਾਨ

ppn2312201623
ਚੌਂਕ ਮਹਿਤਾ, 23 ਦਸੰਬਰ (ਜੋਗਿੰਦਰ ਸਿੰਘ ਮਾਣਾ)- ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੇ ਵਿਦਿਆਰਥੀਆਂ ਨੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਪਿੰਡ ਧੀਰਾ, ਗੁਰਦਾਸਪੁਰ ਵੱਲੋਂ ਕਰਵਾਏ ਸ਼ਹੀਦੀ ਸਮਾਗਮ ‘ਚ ਸ਼ਬਦ ਗਾਇਨ ਮੁਕਾਬਲੇ ਵਿੱਚ ਭਾਗ ਲਿਆ।ਇਸ ਸਮਾਗਮ ਵਿੱਚ ਜਿਲ੍ਹਾ ਪੱਧਰ ਦੇ ਲਗਭਗ 20 ਸਕੂਲਾਂ ਨੇ ਭਾਗ ਲਿਆ।ਇਸ ਵਿਚ ਖਾਲਸਾ ਅਕੈਡਮੀ ਦੇ ਵਿਦਿਆਰਥੀਆਂ ਨੇ ਆਪਣੀ ਮਿੱਠੀ ਆਵਾਜ਼ ਨਾਲ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਸਰਵਣ ਕਰਕੇ ਸੰਗਤਾਂ ਦਾ ਮਨ ਮੋਹਿਆ ਅਤੇ ਜੂਨੀਅਰ ਸ਼ਬਦ ਗਾਇਨ ਗਰੁੱਪ ‘ਚ ਪਹਿਲਾ ਸਥਾਨ ਅਤੇ ਸੀਨੀਅਰ ਸ਼ਬਦ ਗਾਇਨ ਗਰੁੱਪ ‘ਚ ਦੂਸਰਾ ਸਥਾਨ ਹਾਂਸਲ ਕੀਤਾ।ਇਸ ਸ਼ਾਨਦਾਰ ਜਿੱਤ ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ), ਕੋਚ ਹਰਭਜਨ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਰੰਧਾਵਾ, ਗੁਰਮੁੱਖ ਸਿੰਘ, ਹਰਕੀਰਤ ਸਿੰਘ ਅਤੇੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ ਅਤੇ ਜਿੰਦਗੀ ਵਿੱਚ ਹੋਰ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply