Friday, July 5, 2024

ਮੰਡੀਕਰਨ ਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 25 ਦਸੰਬਰ ਨੂੰ

ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ, ਦੇਸੀ ਮੱਕੀ ਆਦਿ ਦਾ ਖਪਤਕਾਰਾਂ ਨੂੰ ਸਿੱਧਾ ਮੰਡੀਕਰਨ ਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੁਆਰਾ ਕੁਦਰਤੀ ਤੌਰ ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 25 ਦਸੰਬਰ ਦਿਨ ਐਤਵਾਰ ਨੂੰ ਸਥਾਨਕ ਖੇਤੀਬਾੜੀ ਦਫਤਰ ਗਲੀ ਨੰ. ਜ਼ੀਰੋ, ਇੰਦਰਾ ਕਾਲੋਨੀ ਦੁਪਿਹਰ 12.30 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਫਾਰਮ ਟੂ ਹੋਮ ਤੱਕ ਦੇ ਸਿਧਾਂਤ ਤਹਿਤ ਪਿਛਲੇ ਐਤਵਾਰ ਰਾਮ ਲੀਲਾ ਗਰਾਉਂਡ ਵਿਖੇ ਲਗਾਇਆ ਗਿਆ ਸੀ ਜਿਸ ਦਾ ਕਿਸਾਨਾਂ ਅਤੇ ਖਪਤਕਾਰਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ।ਉਨਾਂ ਕਿਹਾ ਕਿ ਕਿਸਾਨ ਬਾਜ਼ਾਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਆਈ ਏ ਐਸ ਕਰਨਗੇ।ਉਨਾਂ ਕਿਹਾ ਕਿ ਖੇਤੀ ਜਿਨਸਾਂ ਦੇ ਸਿੱਧੇ ਮੰਡੀਕਰਨ ਨਾਲ ਜਿਥੇ ਖਪਤਕਾਰਾਂ ਨੂੰ ਵਾਜ਼ਬ ਭਾਅ ਅਤੇ ਮਿਆਰੀ ਖੇਤੀ ਜਿਨਸਾਂ ਮਿਲਦੀਆਂ ਹਨ,ਉਥੇ ਕਿਸਾਨਾਂ ਨੂੰ ਵਾਜ਼ਬ ਭਾਅ ਮਿਲਣ ਕਾਰਨ ਆਰਥਿਕ ਤੌਰ ਤੇ ਵਧੇਰੇ ਫਾਇਦਾ ਹੁੰਦਾ ਹੈ।ਉਨਾਂ ਕਿਹਾ ਕਿ ਕਿਸਾਨ ਬਾਜ਼ਾਰ ਵਿੱਚ ਤਾਜ਼ੀ ਮੇਥੀ, ਮਟਰ, ਪਾਲਕ, ਧਨੀਆਂ, ਟਮਾਟਰ, ਦੇਸੀ ਟਮਾਟਰ, ਸ਼ਹਿਦ, ਗੋਭੀ, ਗੰਢ ਗੋਭੀ, ਪੱਤਾ ਗੋਭੀ, ਬਾਸਮਤੀ ਦੇ ਚਾਵਲ, ਖੁੰਬਾਂ, ਦੇਸੀ ਮੱਕੀ ਦਾ ਆਟਾ, ਦੇਸੀ ਸਰੋਂ ਦਾ ਤੇਲ, ਸਰੋਂ ਦਾ ਸਾਗ, ਦੁੱਧ, ਦੁੱਧ ਤੋਂ ਬਣੇ ਪਦਾਰਥ ਜਿਵੇਂ ਮੱਖਣ, ਪਨੀਰ ਅਤੇ ਘਿਉ ਆਦਿ ਥੋਕ ਮੰਡੀ ਨਾਲੋਂ ਵੱਧ ਅਤੇ ਪਰਚੂਨ ਮਾਰਕੀਟ ਨਾਲੋਂ ਘੱਟ ਰੇਟ ਤੇ ਖਪਤਕਾਰਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਭਰਪੂਰ ਫਾਇਦਾ ਉਠਾਉਣ।

Check Also

ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂੂ ਕਰਨ ਲਈ ਏਵੀਏਸ਼ਨ ਮੰਤਰੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ ਤੋਂ ਧਰਮਸ਼ਾਲਾ ਅਤੇ ਹੀਥਰੋ ਲਈ ਸਿੱਧੀਆਂ ਉਡਾਣਾਂ ਬਾਰੇ  ਹੋਈ ਚਰਚਾ ਅੰਮ੍ਰਿਸਰ, 4 ਜੁਲਾਈ (ਪੰਜਾਬ …

Leave a Reply