ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਟੂ-ਵੀਲਰ ਆਟੋ ਮਕੈਨਿਕ ਐਸੋਸੀਏਸ਼ਨ ਵਲੋਂ ਅੱਜ ਹਜਰਤ ਗੋਂਸਪਾਕ ਸਰਕਾਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਘਾਹ ਮੰਡੀ ਰਾਮ ਬਾਗ ਵਿਖੇ ਸ਼ਹਿਰ ਦੇ ਪ੍ਰਸਿੱਧ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਅਤੇ ਪ੍ਰਧਾਨ ਕਸ਼ਮੀਰ ਸਿੰਘ ਮਾਨ, ਬਿੱਟੂ ਬਹਾਰ ਕਾਦਰੀ, ਜਸਪਾਲ ਸਿੰਘ ਦੀ ਦੇਖ ਰੇਖ ਵਿਖੇ ਇਕ ਮੁਫਤ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤ ਚਾਵਲਾ, ਹਲਕਾ ਸੈਂਟਰ ਦੇ ਇੰਚਾਰਜ ਤਰੁਣ ਚੁਘ ਅਤੇ ਏ. ਸੀ. ਪੀ ਜਗਬਿੰਦਰ ਸਿੰਘ ਸੰਧੂ ਨੇ ਕੀਤਾ। ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਕੌਂਸਲਰ ਲਵਿੰਦਰ ਬੰਟੀ, ਸਾਹਿਬ ਸਿੰਘ, ਹਿਊਮਨ ਰਾਈਟਸ ਦੇ ਪ੍ਰਧਾਨ ਸ਼ਾਮ ਲਾਲ ਤ੍ਰੇਹਨ, ਮਨਮੋਹਨ ਸਿੰਘ ਜਨਰਲ ਸਕੱਤਰ, ਅੱਤਵਾਦ ਵਿਰੋਧੀ ਫਰੰਟ ਦੇ ਸੈਕਟਰੀ ਪਵਨ ਸੈਣੀ ਸ਼ਾਮਿਲ ਹੋਏ।
ਲਕਸ਼ਮੀ ਕਾਂਤ ਚਾਵਲਾ ਅਤੇ ਤਰੁਣ ਚੁਘ ਵਲੋਂ ਸੁਸਾਇਟੀ ਅਤੇ ਡਾ. ਹਰਜੋਤ ਸਿੰਘ ਵਲੋਂ ਕੀਤੇ ਗਏ ਇਸ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਨੂੰ ਲੋੜਵੰਦ ਲੋਕਾਂ ਲਈ ਮਾਹਿਰ ਡਾਕਟਰਾਂ ਦੇ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਡਾ. ਮੱਕੜ ਨੇ ਕਿਹਾ ਕਿ ਮਾਨਸਿਕ ਰੋਗਾਂ ਅਤੇ ਨਸ਼ਾ ਛੁਡਾਉਣ ਦੇ ਕੈਂਪ ਵੱਖ ਵੱਖ ਇਲਾਕਿਆਂ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਜਾਣਗੇ।ਇਸ ਮੌਕੇ ਸੁਰਿੰਦਰ ਸ਼ਰਮਾ, ਸੁਨੀਤਾ ਕੁਮਾਰੀ, ਜੇ ਐਸ ਸੰਧੂ, ਸੁਖਪਾਲ ਸਿੰਘ ਬਾਜਵਾ, ਜਸਪਾਲ ਸਿੰਘ, ਅਮੋਲਕ ਸਿੰਘ, ਦਲਜੀਤ ਸਿੰਘ ਪੱਪੂ, ਬਿੱਟੂ ਬਹਾਰ ਕਾਦਰੀ, ਅਰਮਿੰਦਰ ਸਿੰਘ, ਹਰਜੀਤ ਸਿੰਘ, ਪ੍ਰਿਤਪਾਲ ਸਿੰਘ, ਕਿਸ਼ਨ ਲਾਲ, ਬਲਵਿੰਦਰ ਸਿੰਘ ਰਾਣਾ, ਗੋਪੀ ਮਲਹੋਤਰਾ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media