Wednesday, December 31, 2025

ਜ਼ਿਲ੍ਹਾ ਅਕਾਲੀ ਜਥੇ ‘ਚ ਨਿਯੁਕਤੀਆਂ ਜਲਦ- ਅਨੇਜਾ

PPN070603ਫਾਜਿਲਕਾ, 7 ਜੂਨ (ਵਿਨੀਤ ਅਰੋੜਾ)-  ਫ਼ਾਜ਼ਿਲਕਾ ਸ਼ਹਿਰੀ ਅਕਾਲੀ ਜਥੇ ਦੀ ਜਥੇਬੰਦੀ ਅਤੇ ਸਰਕਲ ਪ੍ਰਧਾਨਾਂ ਦਾ ਐਲਾਨ ਇਕ ਹਫ਼ਤੇ ਅੰਦਰ ਕਰ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਕਾਲੀ ਜਥਾ ਫ਼ਾਜ਼ਿਲਕਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ੋਕ ਅਨੇਜਾ ਨੇ ਦੱਸਿਆ ਕਿ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਉਪ-ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਇਸ ਸੰਬੰਧੀ ਹੁਕਮ ਦੇ ਦਿੱਤਾ ਹੈ। ਸ੍ਰੀ ਅਨੇਜਾ ਨੇ ਦੱਸਿਆ ਕਿ ਅਕਾਲੀ ਦਲ ਦੀਆਂ ਇਕਾਈਆਂ ਨੂੰ ਵਾਰਡ ਪੱਧਰ ਤਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਥੇਬੰਦੀ ਵਿਚ ਕੰਮ ਕਰਨ ਵਾਲੇ ਮਿਹਨਤੀ, ਇਮਾਨਦਾਰ ਅਤੇ ਹਰੇਕ ਵਰਗ ਨਾਲ ਸਬੰਧਿਤ ਲੋਕਾਂ ਨੂੰ ਪ੍ਰਤੀਨਿਧਤਾ ਮਿਲੇਗੀ। ਆਉਂਦੇ ਦਿਨਾਂ ਵਿਚ ਉਹ ਪਾਰਟੀ ਪ੍ਰਧਾਨ ਦੀ ਹਿਦਾਇਤਾਂ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਵੱਧ ਤੋਂ ਵੱਧ ਨਾਲ ਜੋੜਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਉਣਗੇ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply