Monday, February 23, 2026

ਹਿਊਮਨ ਰਾਈਟਸ ਸੰਘਰਸ਼ ਕਮੇਟੀ ਵਲੋਂ ਰਮੇਸ਼ ਰਾਮਪੁਰਾ ਦਾ ਸਨਮਾਨ

ppn2412201625
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਪੱਤਰਕਾਰੀ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਅਤੇ ਕਲਾ ਰਤਨ ਐਵਾਰਡ ਨਾਲ ਨਿਵਾਜ਼ੇ ਗਏ ਪੱਤਰਕਾਰ ਰਮੇਸ਼ ਰਾਮਪੁਰਾ ਦਾ ਹਿਊਮਨ ਰਾਈਟਸ ਸੰਘਰਸ਼ ਕਮੇਟੀ ਦੇ ਮੁੱਖ ਦਫਤਰ ਵਿਖੇ ਰਾਸ਼ਟਰੀ ਪ੍ਰਧਾਨ ਸ਼ਾਮ ਲਾਲ ਤ੍ਰੇਹਨ ਦੀ ਅਗਵਾਈ ਹੇਠ ਸ਼ਾਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਤ ਕੀਤਾ ਗਿਆ।ਪ੍ਰਧਾਨ ਸ਼ਾਮ ਲਾਲ ਤ੍ਰੇਹਨ ਅਤੇ ਜਨਰਲ ਸੈਕਟਰੀ ਮਨਮੋਹਨ ਸਿੰਘ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿਚ ਨਿਰੋਲ ਸੇਵਾਵਾਂ ਨਿਭਾਅ ਰਹੇ ਪੱਤਰਕਾਰ ਰਮੇਸ਼ ਰਾਮਪੁਰਾ `ਤੇ ਸੰਸਥਾ ਵੱਡਾ ਫਖਰ ਕਰਦੀ ਹੈ।ਇਸ ਮੌਕੇ ਹਰਜੀਤ ਸਿੰਘ ਬਾਜਵਾ, ਚਰਨਜੀਤ ਸਿੰਘ ਕੈਰੋਂ, ਸੁਰਿੰਦਰ ਟੋਨਾ, ਜਸਮੀਤ ਸਿੰਘ, ਭਾਰਤੀ ਗੁਲਾਟੀ, ਤਰੁਣ, ਹਰਜੀਤ ਸਿੰਘ, ਸੂਰਜ ਤ੍ਰੇਹਨ, ਸਰੋਜ ਰਾਣੀ, ਵੀਰ ਅਰਜੁਨ ਭਾਰਤੀ, ਚਾਨਣ ਸਿੰਘ, ਡਾ. ਅਸ਼ਵਨੀ ਕੁਮਾਰ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਨ ਸੋਹਲ, ਖਜਾਨ ਸਿੰਘ ਤੋਂ ਇਲਾਵਾ ਸੰਸਥਾ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply