Tuesday, November 24, 2026

ਅੰਗਰੇਜ਼ੀ ਵਾਦ-ਵਿਵਾਦ ਮੁਕਾਬਲਿਆਂ ’ਚੋਂ ਤੀਜਾ ਸਥਾਨ ਹਾਸਿਲ ਕੀਤਾ

 ppn2512201605ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਕੈਂਬਰਿਜ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਗਰੇਜੀ ਵਾਦ-ਵਿਵਾਦ ਪ੍ਰਤੀਯੋਗਿਤਾ ਮੁਕਾਬਲਿਆਂ ’ਚੋਂ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ।ਸਕੂੂਲ ਦੇ ਪ੍ਰਿੰਸੀਪਲ ਬ੍ਰਿਜੇਸ਼ ਸਕਸੈਨਾ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ’ਚ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਨਾਮਵਰ ਸਕੂਲਾਂ ਨੇ ਭਾਗ ਲਿਆ ਸੀ, ਜਿਸ ਵਿੱਚ ਕੈਂਬਰਿਜ ਸਕੂਲ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਿਲ ਕਰਕੇ ਨਗਦ 5100 ਰੁਪਏ ਦਾ ਇਨਾਮ ਅਤੇ ਪ੍ਰਸ਼ੰਸ਼ਾ ਪੱਤਰ ਹਾਸਿਲ ਕੀਤਾ।ਸਕੂਲ ਦੇ ਚੇਅਰਮੈਨ ਮੱਖਣ ਗਰਗ, ਪ੍ਰਿੰਸੀਪਲ ਬ੍ਰਿਜੇਸ਼ ਸਕਸੈਨਾ, ਪ੍ਰਿੰਸੀਪਲ ਹਥਨ ਸਕੂਲ ਰੋਜੀ ਥਾਮਸ, ਨਰਿੰਦਰ ਕੁਮਾਰ, ਨਿਸ਼ਾ ਰਾਣੀ ਤੇ ਸਕੂਲ ਸਟਾਫ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਸੁਆਗਤ ਕਰਦੇ ਹੋਏ ਉਨ੍ਹਾਂ ਨੂੰ ਮੁਬਾਰਕਬਾਦ ਵੀ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply