Wednesday, June 17, 2026

ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਸਵੀਪ ਰੱਥ’ ਰਵਾਨਾ- ਵੋਟ ਪਾਉਣ ਦਾ ਦੇਵੇਗਾ ਸੁਨੇਹਾ

ppn2512201607
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ ਬਸੰਤ ਗਰਗ ਦੀ ਰਹਿਨੁੂਮਾਈ ਹੇਠ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ‘ਸਵੀਪ’ ਗਤੀਵਿਧੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਗਲਿਆਰਾ ਪਾਰਕਿੰਗ ਤੋਂ ਇਕ ‘ਸਵੀਪ ਰੱਥ’ ਨੂੰ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤਜਿੰਦਰ ਪਾਲ ਸਿੰਘ ਸੰਧੂ ਨੇ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਨਾਲ ਨੋਡਲ ਅਫ਼ਸਰ ਸਵੀਪ-ਕਮ-ਜੁਆਇੰਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਮੈਡਮ ਅਲਕਾ ਰਾਣੀ, ਚੋਣ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਸ ਮੌਕੇਤਜਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ ਸਵੀਪ ਰੱਥ ਜ਼ਿਲ੍ਹੇ ਦੇ ਸਾਰੇ ਸ਼ਹਿਰੀ ਹਲਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ। ਉਨ੍ਹਾਂ ਦੱਸਿਆ ਕਿ ਦਿਹਾਤੀ ਹਲਕਿਆਂ ਲਈ ਉਥੋਂ ਦੇ ਈ.ਆਰ.ਓਜ਼ ਵੱਖਰੇ ਤੌਰ ’ਤੇ ਇਹ ਉਪਰਾਲਾ ਕਰਨਗੇ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਇਕ ਵੱਡਮੁੱਲਾ ਅਧਿਕਾਰ ਹੈ, ਜਿਸ ਨਾਲ ਅਸੀਂ ਆਪਣੀ ਮਰਜ਼ੀ ਦੀਆਂ ਸਰਕਾਰਾਂ ਚੁਣ ਸਕਦੇ ਹਾਂ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਇਸ ਤੋਂ ਜਾਣੂ ਕਰਵਾਉਣ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply