
ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ) – ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਾਇਕ ਡਾਇਰੈਕਟਰ ਵਿੱਦਿਆ ਨਿਯੁੱਕਤ ਕਰਨਾ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਅਤੇ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਬਾਬਾ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਚ ਅਹਿਮ ਜਿੰਮੇਵਾਰੀ ਦੇ ਕੇ ਨਿਵਾਜਣਾ ਸ਼ਹੀਦਾਂ ਦੇ ਪਰਵਾਰ ਦਾ ਇੱਕ ਵੱਡਾ ਸਤਿਕਾਰ ਹੈ।
ਬੀਬੀ ਸਤਵੰਤ ਕੌਰ ਦੀ ਅਣਥੱਕ ਘਾਲਣਾ, ਮਿਹਨਤ ਅਤੇ ਵਧੀਆ ਪ੍ਰਬੰਧਕੀ ਗੁਣਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਉਨ੍ਹਾਂ ਦੀ ਨਿਯੁੱਕਤੀ ਸਮੁੱਚੀ ਕੌਮ ਲਈ ਮਾਣ ਵਾਲੀ ਗੱਲ ਹੈ, ਜਿਸ ਨਾਲ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਕੂਲਾਂ ਦੇ ਪ੍ਰਬੰਧਕੀ ਢਾਂਚੇ ਵਿਚ ਹੋਰ ਸੁਧਾਰ ਹੋਵੇਗਾ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟ ਕੀਤੀ ਕਿ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਅੱਗੋਂ ਵੀ ਇਸੇ ਤਰ੍ਹਾਂ ਕੌਮੀ ਸੰਘਰਸ਼ ਵਿਚ ਸ਼ਹੀਦ ਹੋਏ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇ ਕੇ ਨਿਵਾਜ਼ਦੇ ਰਹਿਣਗੇ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media