Friday, April 10, 2026

ਭਾਈ ਰਣਧੀਰ ਸਿੰਘ ਦੀ ਤਸਵੀਰ ਦੀ ਹੋਈ ਘੁੰਡ ਚੁਕਾਈ

PPN070609
ਨਵੀਂ ਦਿੱਲੀ , 7  ਜੂਨ (ਅੰਮ੍ਰਿਤ ਲਾਲ ਮੰਨਣ)-  ਅਖੰਡ ਕੀਰਤਨੀ ਜੱਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਗੁਰਦੁਆਰਾ ਰਕਾਬਗੰਜ ਸਾਹਿਬ ਜੀ ਦੇ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਦੇ ਮੁੱਖ ਹਾਲ ਵਿਖੇ ਲਗਾਈ ਗਈ ਹੈ। ਭਾਈ ਰਣਧੀਰ ਸਿੰਘ ਜੀ ਦੀ ਤਸਵੀਰ ਦੀ ਘੁੰਡ ਚੁਕਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਰਦੇ ਹੋਏ ਭਾਈ ਸਾਹਿਬ ਦੇ ਉੱੇਚੇ-ਸੁੱਚੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਸੰਗਤਾਂ ਨੂੰ ਬੇਣਤੀ ਕੀਤੀ ਗਈ। ਬ੍ਰਿਟਿਸ਼ ਰਾਜ ‘ਚ ਸਰਕਾਰੀ ਨੌਕਰੀ ਛੱਡ ਕੇ ਪੰਥਕ ਕਾਰਜਾਂ ਨੂੰ ਸਮਰਪਿਤ ਹੋਏ ਭਾਈ ਰਣਧੀਰ ਸਿੰਘ ਨੂੰ ਸੱਚਾ ਕੀਰਤਨੀ ਐਲਾਨਦੇ ਹੋਏ ਜੀ.ਕੇ. ਨੇ ਉਨ੍ਹਾਂ ਦੇ ਸਾਥੀ ਭਾਈ ਮੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਅਖੰਡ ਕੀਰਤਨੀ ਜਥੇ ਨਾਲ ਜੂੜੇ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਜੀ ਕਾਨਪੂਰੀ ਅਤੇ ਭਾਈ ਅਪਾਰਦੀਪ ਸਿੰਘ ਜੀ ਯੂ.ਕੇ. ਵਾਲੇ ਵੀ ਇਸ ਸਮਾਗਮ ਵਿਚ ਉਚੇਚੇ ਤੌਰ ਤੇ ਮੌਜੂਦ ਸਨ।ਅਖੰਡ ਕੀਰਤਨੀ ਜਥੇ ਵੱਲੋਂ ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਸਿਰੋਪਾਓ ਅਤੇ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੀਤ ਪ੍ਰਧਾਨ ਤਨਵੰਤ ਸਿੰਘ, ਸੀਨੀਅਰ ਆਗੂ ਉਂਕਾਰ ਸਿੰਘ ਥਾਪਰ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਅਖੰਡ ਕੀਰਤਨੀ ਜੱਥੇ ਦੇ ਦਿੱਲੀ ਸਰਕਲ ਦੇ ਗੁਰਮੀਤ ਸਿੰਘ ਬੋਬੀ ਸਣੇ ਜਥੇ ਦੇ ਸੈਂਕੜੇ ਮੈਂਬਰ ਇਸ ਮੌਕੇ ਮੌਜੂਦ ਸਨ। ਇਥੇ ਇਹ ਜਿਕਰਯੋਗ ਹੈ ਕਿ ਇਸ ਹਾਲ ਵਿਖੇ ਪਹਿਲੇ ਪੁਰਾਤਨ ਅਕਾਲੀ ਆਗੂ, ਬਾਬਾ ਹਰਬੰਸ ਸਿੰਘ ਕਾਰਸੇਵਾ ਵਾਲੇ ਸਣੇ ਕਈ ਹੋਰ ਜਰਨੈਲਾਂ ਦੀਆਂ ਤਸਵੀਰਾਂ ਵੀ ਲਗੀਆਂ ਹਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply