Tuesday, October 22, 2024

ਸ਼ਹੀਦ ਉਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ

U

ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ)- ਸਥਾਨਕ ਸ਼ਹੀਦ ਉਧਮ ਸਿੰਘ ਪਾਰਕ ’ਚ ਅੱਜ ਕੰਬੋਜ ਭਾਈਚਾਰੇ ਦੇ ਮੈਂਬਰਾਂ ਅਤੇ ਹੋਰ ਲੋਕਾਂ ਵੱਲੋਂ ਸ਼ਹੀਦ ਉਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ’ਤੇ ਸ਼ਹੀਦ ਉਧਮ ਸਿੰਘ ਕਮੇਟੀ ਦੇ ਪ੍ਰਧਾਨ ਬਾਲ ਕ੍ਰਿਸ਼ਨ, ਜਨਰਲ ਸਕੱਤਰ ਹਰਭਜਨ ਲਾਲ ਕੰਬੋਜ, ਖਜ਼ਾਨਚੀ ਡਾ. ਲੇਖ ਰਾਜ ਕੰਬੋਜ, ਓਮ ਪ੍ਰਕਾਸ਼ ਕੰਬੋਜ ਕਾਨੁਗੋ, ਰਮੇਸ਼ ਕੁਮਾਰ ਪਟਵਾਰੀ, ਸੰਜੀਵ ਕੰਬੋਜ, ਰਾਮ ਚੰਦ, ਖਰੈਤ ਲਾਲ, ਐਡਵੋਕੇਟ ਪ੍ਰਵੀਣ ਧੰਜੂ, ਬਲਕਾਰ ਚੰਦ, ਸੂਬੇਦਾਰ ਜੋਗਿੰਦਰ ਸਿੰਘ, ਦੇਸ ਰਾਜ ਮਹਿਰੋਕ, ਸੰਜੀਵ ਕੁਮਾਰ, ਜੋਗਿੰਦਰ ਸਿੰਘ, ਕ੍ਰਿਸ਼ਨ ਕੁਮਾਰ, ਸੁਰਿੰਦਰ ਕੁਮਾਰ ਜੇਈ, ਸੀਡੀਆਈਡੀ ਵਿਭਾਗ ਤੋਂ ਇੰਸਪੈਕਟਰ ਰਾਜ ਕੁਮਾਰ ਸਾਮਾ ਅਤੇ ਹੋਰ ਸਟਾਫ਼ ਮੈਂਬਰ ਜਸਪ੍ਰੀਤ ਸਿੰਘ, ਸਵਰਣ ਸਿੰਘ, ਅਸ਼ੋਕ ਕੁਮਾਰ, ਸੁਬੇਗ ਸਿੰਘ, ਸੁਖਵਿੰਦਰ ਸਿੰਘ, ਰਣਬੀਰ ਕੁਮਾਰ, ਸੰਜੀਵ ਕੁਮਾਰ, ਮਨਜੀਤ ਸਿੰਘ, ਤਾਰਾ ਚੰਦ, ਅਮ੍ਰਤ ਲਾਲ, ਓਮ ਪ੍ਰਕਾਸ਼, ਸਤਨਾਮ ਸਿੰਘ, ਬਚਨ ਸਿੰਘ, ਗੁਰਮੰਦਰ ਸਿੰਘ, ਕਾਲੂ ਰਾਮ, ਬਲਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਸ਼ਹੀਦ ਉਧਮ ਸਿੰਘ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸਾਰਿਆਂ ਨੂੰ ਸ਼ਹੀਦ ਵੱਲੋਂ ਵਿਖਾਏ ਗਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇਨੇ ਵਰ੍ਹਿਆਂ ਮਗਰੋਂ ਵੀ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰੀ ਤਰ੍ਹਾਂ ਸਾਕਾਰ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਨਸ਼ਾ ਖੋਰੀ, ਭਰੂਣ ਹੱਤਿਆ, ਦਹੇਜ਼ ਪ੍ਰਥਾ, ਬੇਰੁਜ਼ਗਾਰੀ ਅਤੇ ਸਮਾਜ ’ਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਦੇ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਾਰਿਆਂ ਨੇ ਸ਼ਹੀਦ ਦੀ ਮੂਰਤੀ ’ਤੇ ਫੁੱਲ ਮਾਲਾਵਾਂ ਚੜ੍ਹਾਈਆਂ ਅਤੇ ਨਾਅਰੇ ਲਗਾਏ। ਇਸ ਮੌਕੇ ਪ੍ਰਸਾਦ ਵੀ ਵੰਡਿਆ ਗਿਆ।

Check Also

ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ …

Leave a Reply