Saturday, March 28, 2026

ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਨੇ ਐਨ.ਐਸ.ਐਸ ਕੈਂਪ ਦਾ ਕੀਤਾ ਨਿਰੀਖਣ

ppn2622201617
ਫਾਜ਼ਿਲਕਾ, 26 ਦਸੰਬਰ (ਵਿਨੀਤ ਅਰੋੜਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਪ੍ਰਿੰਸੀਪਲ ਸੰਦੀਪ ਕੁਮਾਰ ਧੂੜੀਆ ਅਤੇ ਕੈਂਪ ਇੰਚਾਰਜ਼ ਮੈਡਮ ਨਿਰਮਲਾ ਜਿਆਣੀ ਦੀ ਅਗਵਾਈ ਵਿਚ ਚੱਲ ਰਹੇ ਐਨ.ਐਸ.ਐਸ. ਕੈਂਪ ਦਾ ਅੱਜ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਚੰਡੀਗੜ੍ਹ ਕੰਵਲਜੀਤ ਸਿੰਘ ਸੰਧੂ ਅਤੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਇਸ ਮੌਕੇ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਨੇ ਕੈਂਪ ਦੌਰਾਨ ਬੱਚਿਆਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਮੰਤਰੀ ਸ਼੍ਰੀ ਜਿਆਣੀ ਨੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਬੰਧੀ ਦੱਸਿਆ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਅਧਿਆਪਕ ਅਕਾਸ਼ਦੀਪ ਡੋਡਾ ਵੱਲੋਂ ਕੀਤਾ ਗਿਆ। ਇਸ ਮੌਕੇ ਐਨ.ਐਸ.ਐਸ. ਦੇ ਜ਼ਿਲ੍ਹਾ ਇੰਚਾਰਜ਼ ਅੰਕਿਤ ਕੁਮਾਰ, ਹੰਸ ਰਾਜ, ਸੁਰਿੰਦਰ ਕੁਮਾਰ, ਗੁਰਦਿਆਲ ਸਿੰਘ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply