
ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਸ਼ਾਖਾ ਨਗਰ ਕੌਂਸਲਰ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੂਬਾਈ ਸੰਗਠਨ ਸਕੱਤਰ ਸਤੀਸ਼ ਵਰਮਾ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ (ਸਥਾਨਕ ਸਰਕਾਰ ਵਿਭਾਗ) ਪੰਜਾਬ ਦੇ ਰਾਜਪਾਲ ਸਿੰਘ ਦੇ ਹੁਕਮ ਮੁਤਾਬਕ ਮੰਤਰੀ ਪ੍ਰੀਸ਼ਦ ਵੱਲੋਂ 5 ਦਸੰਬਰ 2016 ਨੂੰ ਕੀਤੇ ਗਏ ਫੈਸਲੇ ਮੁਤਾਬਕ ਸੀਵਰਮੈਨ ਦੀਆਂ ਅਸਾਮੀਆਂ ਨੂੰ ਵਿਸ਼ੇਸ਼ ਛੂਟ ਦਿੰਦੇ ਹੋਏ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ ਵਿਚ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਜਿਨ੍ਹਾਂ ਦੀ ਭਰਤੀ ਚਾਹੇ ਯੋਗ ਵਿਧੀ ਨਾਲ ਨਾ ਹੋਈ ਹੋਵੇ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਜ਼ੂਰੀ ਦਿੱਤੀ ਹੈ। ਹੁਕਮਾਂ ਵਿਚ ਇਹ ਵੀ ਕਿਹਾ ਗਿਆ ੲੈ ਕਿ ਸੀਵਰਮੈਨਾਂ ਨੂੰ ਗੰਦਗੀ ਦੇ ਨਾਲ ਡੀਲ ਕਰਨਾ ਪੈਂਦਾ ਹੈ ਇਸ ਲਈ ਇਨਾਂ ਦੀ ਕੈਟਾਗਰੀ ਨੂੰ ਬਾਕੀ ਗਰੁੱਪ ਡੀ ਕਰਮਚਾਰੀਆਂ ਤੋਂ ਅੱਲਗ ਕੈਟਾਗਰੀ ਬਣਾਉਣ ਦੀ ਪ੍ਰਵਾਣਗੀ ਦਿੱਤੀ ਹੈ। ਇਸ ਫੈਸਲੇ ਨੂੰ ਲਾਗੂ ਕਰਵਾਉਣ ਲਈ ਯੂਨੀਅਨ ਸਤੀਸ਼ ਵਰਮਾ ਦੀ ਅਗਵਾਈ ਵਿਚ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਨੂੰ ਮਿਲੀ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਰਜਕਾਰੀ ਅਧਿਕਾਰੀ ਨੇ ਭਰੋਸਾ ਦੁਆਇਆ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਸਤੀਸ਼ ਵਰਮਾ, ਜ਼ਿਲ੍ਹਾ ਚੇਅਰਮੈਨ ਮਹਿਲ ਸਿੰਘ, ਸ਼ਾਖਾ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ, ਸੀਨੀਅਰ ਆਗੂ ਰਾਮ ਚਰਨ, ਜਨਰਲ ਸਕੱਤਰ ਭੀਮ ਸੈਨ, ਸਿਕੰਦਰ ਕੁਮਾਰ, ਬੰਟੀ ਕੁਮਾਰ, ਦੀਪਕ ਕੁਮਾਰ, ਹਰੀ ਰਾਮ, ਖਿਆਲੀ ਰਾਮ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਕਰਮਚਾਰੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਵੀ ਕੀਤਾ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media