Wednesday, March 11, 2026

ਜ਼ਿਲ੍ਹਾ ਪੱਧਰੀ ਬੈਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ

ppn2712201611
ਫਾਜ਼ਿਲਕਾ, 27 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਪੱਧਰੀ ਬੈਕਿੰਗ ਸਮੀਖਿਆ ਕਮੇਟੀ ਦੀ ਤਿਮਾਹੀ ਮੀਟਿੰਗ ਅਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਦੌਰਾਨ ਸਮੂਹ ਬੈਂਕਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਏਡੀਸੀ ਅਰਵਿੰਦ ਕੁਮਾਰ ਵੱਲੋਂ ਰਾਸ਼ਟਰੀ ਕ੍ਰਿਸ਼ੀ ਅਤੇ ਗ੍ਰਾਮੀਣ ਵਿਕਾਸ ਬੈਂਕ ਨਾਬਾਰਡ ਦੇ 2017-18 ਤਹਿਤ ਫਾਜ਼ਿਲਕਾ ਜ਼ਿਲ੍ਹਾ ਦੇ ਕ੍ਰੈਡਿਟ ਪਲਾਨ ਲਾਂਚ ਕੀਤਾ। ਇਸ ਮੌਕੇ  ਉਨ੍ਹਾਂ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਕੈਸ਼ਲੈਸ ਸਕੀਮ ਸਬੰਧੀ ੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਕਦੀ ਰਹਿਤ ਲੈਣ ਦੇਣ ਲਈ ਪ੍ਰੇਰਿਤ ਕਰਨ ਅਤੇ ਹਰੇਕ ਪਿੰਡ ਵਿਚ ਬੈਂਕ ਅਧਿਕਾਰੀ ਕੈਂਪ ਲਾਉਣ ਨੂੰ ਤਰਜੀਹ ਦੇਣ। ਉਨ੍ਹਾਂ ਇਸ ਪਲਾਨ ਤਹਿਤ ਲੋਕਾਂ ਨੂੰ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ ਦੇਣ ਬਾਰੇ ਕਿਹਾ।ਇਸ ਮੌਕੇ ਐਲ.ਡੀ.ਐਮ. ਕੋਚਰ ਵੱਲੋਂ ਪਿੱਛਲੀ ਤਿਮਾਹੀ ਵਿਚ ਬੈਂਕਾਂ ਵੱਲੋਂ ਕੀਤੀ ਗਈ ਕਾਰਗੁਜਾਰੀ ਦੀ ਰਿਪੋਰਟ ਪੇਸ਼ ਕੀਤੀ ਗਈ। ਇਸ ਮੌਕੇ ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਰਾਜੇਸ਼ ਕੁਮਾਰ ਨੇ ਦੱਸਿਆ ਕਿ 2017-18 ਲਈ ਕੁੱਲ 5637.46 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 3833.62 ਕਰੋੜ, ਲਘੂ ਉਦਯੋਗਾਂ ਲਈ 1142.62 ਕਰੋੜ ਅਤੇ ਸਿੱਖਿਆ ਅਤੇ ਹਾਊਸ ਲੋਨ ਲਈ 1803.84 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਦੇ ਨਾਲ ਨਾਲ ਡੇਅਰੀ, ਮੁਰਗੀਪਾਲਨ, ਮਧੂਮੱਖੀ ਪਾਲਨ,ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਤਾਂ ਕਿ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੂਹ ਬਣਾ ਕੇ ਖੇਤੀ ਉਤਪਾਦਾਂ ਦੇ ਸਬੰਧ ਵਿਚ ਉਦਯੋਗ ਸਥਾਪਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਾਬਾਰਡ ਦੁਆਰਾ ਕਰਜ ਦੇ ਨਾਲ ਨਾਲ ਕਿਸਾਨਾਂ ਨੂੰ ਉਤਸ਼ਾਹਿਤ ਵੀ ਕੀਤਾ ਜਾਂਦਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਹਿਗਲ, ਐਲ.ਡੀ.ਐਮ.ਪਰਮਜੀਤ ਕੋਚਰ, ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਰਾਜੇਸ਼ ਕੁਮਾਰ , ਸਾਖਰਤਾ ਸਲਾਹਕਾਰ ਸਤਪਾਲ ਸੇਤੀਆ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply