Saturday, June 20, 2026

ਆਮ ਚੋਣਾਂ-2017 ਲਈ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਜਿਲ੍ਹਾ ਅਧਿਕਾਰੀਆਂ ਦੀ ਹੋਈ ਮੀਟਿੰਗ

ppn2712201621
ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਦੀ ਪ੍ਰਧਾਨਗੀ ਹੇਠ ਅਗਾਮੀ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਲਈ ਅਡਵਾਂਸ ਵਿੱਚ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਸਥਾਨਿਕ ਸਵੀਮਿੰਗ ਪੂਲ ਹਾਲ ਵਿਖੇ ਜਿਲ੍ਹੇ ਦੇ ਸਮੂਹ ਤਿੰਨ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਹੋਈ।ਜਿਸ ਵਿੱਚ ਗੁਲਨੀਤ ਸਿੰਘ ਖੁਰਾਨਾ ਐਸ.ਪੀ, ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ, ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ, ਅਸ਼ੋਕ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ, ਜਸਵੰਤ ਸਿੰਘ ਢਿੱਲੋਂ ਜਿਲ੍ਹਾ ਟਰਾਂਸਪੋਰਟ ਅਫਸਰ, ਨਰੇਸ਼ ਕਾਂਸਰਾ ਸਿਵਲ ਸਰਜਨ, ਨਰੇਸ਼ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ, ਸਰਬਜੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨ੍ਹਾਂ ਕਿਸੇ ਪੱਖਪਾਤ ਦੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸਰਕਾਰੀ ਪ੍ਰਾਪਰਟੀ ‘ਤੇ ਲਗਾਏ ਗਏ ਇਸ਼ਤਿਹਾਰ ਅਤੇ ਪੋਸਟਰ ਨੂੰ ਤੁਰੰਤ ਹਟਾਉਣ ਅਤੇ ਸਬੰਧਤ ਪਾਰਟੀਆਂ ਨੂੰ ਤਾੜਨਾ ਕਰਨ ਕਿ ਉਹ ਇਸ ਤਰ੍ਹਾਂ ਦੇ ਇਸ਼ਤਿਹਾਰ ਦੁਬਾਰਾ ਸਰਕਾਰੀ ਪ੍ਰਾਪਰਟੀਆਂ ‘ਤੇ ਨਾ ਲਗਾਉਣ।ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ‘ਤੇ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਕਰਵਾਉਣ।ਉਨ੍ਹਾਂ ਨੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜਿੰਨ੍ਹਾਂ ਖੇਤਰਾਂ ਵਿੱਚ ਨੈਟਵਰਕ ਦੀ ਸਮੱਸਿਆ ਹੈ ਉਸ ਨੂੰ ਤੁਰੰਤ ਹੱਲ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਦੇ 20 ਪ੍ਰਤੀਸ਼ਤ ਬੂਥਾਂ ‘ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ।ਮੀਟਿੰਗ ਵਿੱਚ ਚੋਣ ਜਾਬਤੇ ਦੇ ਐਲਾਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਡਰੱਗਜ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ‘ਤੇ ਕੰਟਰੋਲ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਤਿਆਰ ਕੀਤੀ ਗਈ ਐਕਸ਼ਨ ਪਲਾਨ ‘ਤੇ ਵੀ ਵਿਚਾਰ ਕੀਤਾ ਗਿਆ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …

Leave a Reply