
ਨਵੀਂ ਦਿੱਲੀ, 28 ਦਸੰਬਰ (ਪੰਜਾਬ ਪੋਸਟ ਬਿਊਰੋ)- ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਵੱਖ-ਵੱਖ ਬਾਣੀਆਂ ਦੀ ਭਾਵ-ਅਰਥਾਂ ਸਹਿਤ ਵਿਆਖਿਆ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਅਰੰਭੀ ਗਈ ਕੱਥਾ-ਲੜੀ ਨੂੰ ਅਗੇ ਤੋਰਦਿਆਂ ਵੀਰਵਾਰ, 29, ਦਸੰਬਰ ਤੋਂ ਸੋਮਵਾਰ, 2, ਦਸੰਬਰ ਤਕ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਭਾਈ ਬਚਿੱਤਰ ਸਿੰਘ (ਹੈੱਡ ਗ੍ਰੰਥੀ, ਗੁ. ਨਾਨਕ ਪਿਆਓ ਸਾਹਿਬ) ਤੇ ਭਾਈ ਰਣਜੀਤ ਸਿੰਘ (ਗੁਰਦਾਸਪੁਰੀ) ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਬਾਣੀਆਂ ਵਿਚੋਂ ਨਿਤਨੇਮ ਦੀ ਬਾਣੀ ‘ਤ੍ਵ ਪ੍ਰਸਾਦਿ ਸਵੱਯੇ’, ਜਿਸਦਾ ਪਾਠ ਪੰਜ ਪਿਆਰਿਆਂ ਵਲੋਂ ਅੰਮ੍ਰਿਤ ਦੀ ਦਾਤ ਤਿਆਰ ਕਰਨ ਸਮੇਂ ਜਪੁ ਜੀ ਸਾਹਿਬ ਅਤੇ ਜਾਪੁ ਸਾਹਿਬ ਤੋਂ ਬਾਅਦ ਕੀਤਾ ਜਾਂਦਾ ਹੈ, ਦੀ ਭਾਵ-ਅਰਥਾਂ ਸਹਿਤ ਵਿਆਖਿਆ ਕਰਦਿਆਂ ਕੱਥਾ ਕਰਨਗੇ। ਆਪਣੇ ਬਿਆਨ ਵਿੱਚ ਸ. ਰਾਣਾ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਮੋਕੇ ਹਾਜ਼ਰੀਆਂ ਭਰ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media