
ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ ਸੱਗੂ)- ਕ੍ਰਿਸਮਸ ਦਾ ਤਿਉਹਾਰ ਸਾਨੂੰ ਅਮਨ, ਆਪਸੀ ਭਾਈਚਾਰੇ ਅਤੇ ਪਿਆਰ ਦਾ ਸੰਦੇਸ਼ ਦਿੰਦਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਸਥਾਨਕ ਆਰਟ ਗੈਲਰੀ ਵਿਖੇ ਪਾਸਟਰ ਵਿਕਰਮਜੀਤ ਸਾਹੀ ਦੀ ਅਗਵਾਈ ਹੇਠ ਕ੍ਰਿਸਮਸ ਅਤੇ ਨਵੇਂ ਸਾਲ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸਾਨੂੰ ਪ੍ਰਭੂ ਯਿਸੂ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ।ਉਨ੍ਹਾਂ ਸਭਨਾਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਪਾਸਟਰ ਵਿਕਰਮਜੀਤ ਸਾਹੀ ਦੀ ਮਸੀਹੀ ਭਜਨਾਂ ਦੀ ਸੀ. ਡੀ ਜਾਰੀ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਕ੍ਰਿਸ਼ਚੀਅਨ ਵੈਲਫੇਅਰ ਬੋਰਡ ਦੇ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ ਨੇ ਵੀ ਸਭਨਾਂ ਨੂੰ ਕ੍ਰਿਸਮਸ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ।ਵੱਖ-ਵੱਖ ਕਲਾਕਾਰਾਂ ਵੱਲੋਂ ਪ੍ਰਭੂ ਯਿਸੂ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ ਗਿਆ।ਇਸ ਮੌਕੇ ਅਨਵਰ ਮਸੀਹ, ਮਨੋਹਰ ਲਾਲ, ਮੈਡਮ ਐਸਟਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …
Punjab Post Daily Online Newspaper & Print Media