
ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ 2017 ਦੇ ਮੱਦੇ-ਨਜ਼ਰ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਲਗਾਏ ਜਾਣ ਵਾਲੇ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਲਈ ਵਿਧਾਨ ਸਭਾ ਚੋਣ ਹਲਕਾ 80-ਫਾਜ਼ਿਲਕਾ ਵਿਚ ਵੱਖ-ਵੱਖ (ਐਮ.ਸੀ.ਸੀ) (ਐਸ.ਐਸ.ਟੀ) (ਐਫ.ਐਸ.ਟੀ) ਟੀਮਾਂ ਦਾ ਗਠਨ ਕੀਤਾ ਗਿਆ ਹੈ।ਇਹ ਜਾਣਕਾਰੀ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਫਾਜ਼ਿਲਕਾ ਸ਼੍ਰੀ ਵਿਨੋਦ ਕੁਮਾਰ ਬਾਂਸਲ ਨੇ ਏ.ਆਰ.ਓ ਅਤੇ ਵੱਖ ਵੱਖ ਟੀਮਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।
ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਜਾਣਕਾਰੀ ਦੇਣ ਲਈ ਇਨ੍ਹਾਂ ਟੀਮਾਂ ਨੂੰ ਬਾਂਸਲ ਵੱਲੋਂ ਵਿਸਥਾਰ ਨਾਲ ਟਰੇਨਿੰਗ ਦਿੱਤੀ ਗਈ ਅਤੇ ਨਾਲ ਹੀ ਪ੍ਰੇਰਨਾ ਦਿੱਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਤੁਰੰਤ ਬਾਅਦ ਇਹ ਟੀਮਾਂ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈ ਹਦਾਇਤਾਂ ਨੂੰ ਸਖਤੀ ਨਾਲ ਪਾਲਣ ਕਰਾਉਣਗੀਆਂ।ਉਨ੍ਹਾਂ ਇਹ ਵੀ ਕਿਹਾ ਕਿ ਫਲਾਇੰਗ ਸਕੂਐਡ ਟੀਮਾਂ (ਉੱਡਣ ਦਸਤੇ) ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋ ਬਾਅਦ ਆਪਣੀ ਡਿਊਟੀ ਸੰਭਾਲਣਗੇ।ਇਸ ਮੌਕੇ ਏ.ਆਰ.ਓ ਇਕਬਾਲ ਸਿੰਘ, ਏ.ਆਰ.ਓ ਸ਼੍ਰੀ ਵਿਪਨ ਕੁਮਾਰ ਅਤੇ ਚੋਣ ਦਫ਼ਤਰ ਵੱਲੋਂ ਹਰਦੀਪ ਸਿੰਘ ਅਤੇ ਨਰੇਸ਼ ਕੁਮਾਰ ਦਾਵੜਾ ਆਦਿ ਹਾਜਰ ਸਨ।
Check Also
ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …
Punjab Post Daily Online Newspaper & Print Media