Friday, October 9, 2026

ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਸੰਘਰਸ਼ੀ ਯੋਧਿਆਂ ਨੂੰ ਵੰਡੇ ਸਨਮਾਨ ਪੱਤਰ

ppn2812201610
ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ) – ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਸੰਘਰਸ ਕਰਨ ਵਾਲੇ ਸੰਘਰਸ਼ੀ ਯੋਧਿਆਂ ਨੂੰ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਜਰਨੈਲ ਸਿੰਘ ਵੱਲੋਂ ਸਨਮਾਨ ਪੱਤਰ ਵੰਡੇ ਗਏ।ਜ਼ਿਲ੍ਹੇ ਦੇ 16 ਸੰਘਰਸ਼ੀ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਿੰਨ੍ਹਾਂ ਨੇ ਵੱਖ-ਵੱਖ ਸਮੇਂ ਦੌਰਾਨ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕੀਤਾ ਜਾਂ ਜੇਲ੍ਹਾਂ ਕੱਟਣ ਵਾਲਿਆਂ ਨੂੰ ਸਨਮਾਨ ਪੱਤਰ ਦਿੱਤੇ ਗਏ।ਉਨ੍ਹਾਂ ਨੇ ਪੰਜਾਬੀ ਸੂਬੇ ਦੇ ਸੰਘਰਸ਼ਾਂ ਵਿਚ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਦੀਆਂ ਕੁਰਬਾਨੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨ੍ਹਾਂ ਦੇ ਅਣਥੱਕ ਯਤਨਾਂ ਅਤੇ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਸੰਘਰਸ਼ੀ ਯੋਧਿਆਂ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਹੂਲਤਾਂ ਦੇ ਨਾਲ ਨਾਲ ਪੂਰਾ ਮਾਣ ਸਨਮਾਨ ਵੀ ਦਿੱਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਪ੍ਰੇਮ ਵਲੇਚਾ ਵੀ ਵਿਸ਼ੇਸ਼ ਰੂਪ ਨਾਲ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply