Friday, July 3, 2026

ਦਸਤਾਰ ਤੇ ਕੇਸਾਂ ਦੀ ਹੋਈ ਬੇਅਦਬੀ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਕੱਤਰੇਤ ਤੋਂ ਜਾਰੀ ਪ੍ਰੈਸ ਨੋਟ ਅਨੁਸਾਰ ਭਾਈ ਕੁਲਵਿੰਦਰ ਸਿੰਘ ਵਾਸੀ ਬੱਲ੍ਹਾ ਦਸੂਹਾ ਨੇ ਆਪਣੇ ਸਾਥੀਆਂ ਸਮੇਤ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣੇ ਨਾਲ ਹੋਈ ਵਧੀਕੀ ਅਤੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਦਸਤਾਰ ਤੇ ਕੇਸਾਂ ਦੀ ਹੋਈ ਬੇਅਦਬੀ ਬਾਰੇ ਮੰਗ ਪੱਤਰ ਦਿੱਤਾ।ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸੇ ਸਿਆਸੀ ਮੁੱਦੇ ਕਰਕੇ ਗਿਣੀ ਮਿਥੀ ਸਾਜਿਸ਼ ਅਧੀਨ ਆਪਣੇ ਸਮੱਰਥਕਾਂ ਸਮੇਤ ਉਸ ਦੀ ਦਸਤਾਰ ਅਤੇ ਕੇਸਾਂ ਦੀ ਖਿੱਚ ਧੂਹ ਕਰਕੇ ਬੇਅਦਬੀ ਕਰਨ ਉਪਰੰਤ ਰਾਣਾ ਗੁਰਜੀਤ ਸਿੰਘ ਨੇ ਆਪਣੇ ਸਮਰਥਕਾਂ ਨੂੰ ਸ਼ਾਬਾਸ਼ ਦਿੱਤੀ ਹੈ।ਜਿਸ ਦੇ ਸਬੰਧ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਹੈ ਕਿ ਧਰਮ ਪ੍ਰਚਾਰ ਕਮੇਟੀ ਨੂੰ ਇਹ ਕੇਸ ਪੜਤਾਲ ਲਈ ਭੇਜ ਦਿੱਤਾ ਗਿਆ ਹੈ ਅਤੇ ਪੜਤਾਲੀਆ ਰਿਪੋਰਟ ਅਉਣ ਉਪਰੰਤ ਵਿਚਾਰ ਕੀਤੀ ਜਾਵੇ।ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਸ ਤੋਂ ਪਹਿਲਾਂ ਵੀ ਅਜਿਹੇ ਕੇਸ ਪੁੱਜਦੇ ਰਹੇੇ ਹਨ, ਜਿੰਨਾਂ ਵਿਚੋਂ ਕਈ ਅਜੇ ਵਿਚਾਰ ਅਧੀਨ ਹਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply