
ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ। ਲੰਬੀ ਹਲਕੇ ਦੇ ਪਿੰਡ ਕੋਲਿਆਂਵਾਲੀ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਹਾਜਰ ਸੰਗਤਾਂ ਨੂੰ ਜਰਨੈਲ ਸਿੰਘ ਦੇ ਲੰਬੀ ਤੋਂ ਉਮੀਦਵਾਰ ਬਣਾਉਣ ਬਾਰੇ ਜਿਉਂ ਹੀ ਪੁਛਿਆ ਤਾਂ ਭਾਰੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਹੱਥ ਖੜੇ ਕਰਕੇ ਅਤੇ ਤਾੜੀਆਂ ਨਾਲ ਇਸਦਾ ਸਵਾਗਤ ਕਰਦਿਆਂ ਜਰਨੈਲ ਸਿੰਘ ਦੀ ਉਮੀਦਵਾਰੀ ਤੇ ਮੋਹਰ ਲਗਾ ਦਿੱਤੀ।
ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਆਪਸੀ ਸਹਿਮਤੀ ਰਾਹੀਂ ਇਕ ਦੂਜੇ ਦੇ ਖਿਲਾਫ ਕਮਜੋਰ ਉਮੀਦਵਾਰ ਖੜੇ ਕਰਦੇ ਆ ਰਹੇ ਹਨ ਅਤੇ ਉਹ ਅਸਾਨੀ ਨਾਲ ਚੋਣ ਜਿੱਤਦੇ ਆਏ ਹਨ।ਪਰੰਤੂ ਇਸ ਵਾਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਮਜੀਠੀਆ ਨੂੰ ਧੂੜ ਚਟਾਉਣ ਲਈ ਆਪਣੇ ਤਕੜੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ।ਪਾਰਟੀ ਆਗੂ ਜਰਨੈਲ ਸਿੰਘ ਵਲੋਂ ਆਪਣੇ ਲੰਬੀ ਦੇ ਸਬੰਧ ਵਿਚ ਦੋ ਦਿਨਾਂ ਬਾਅਦ ਡੇਰੇ ਲਗਾਉਂਣ ਦਾ ਆਗਾਜ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਰੀ ਵੋਟ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਸਿੱਖ ਅਰਦਾਸ ਦੇ ਬਦਲਣ `ਤੇ ਉਨ੍ਹਾਂ ਨੇ ਚਿੰਤਾ ਪ੍ਰਗਟ ਕਰਦਿਆਂ ਉਨਾਂ ਕਿਹਾ ਕਿ ਅਕਾਲੀ ਆਗੂਆਂ ਵਿਚ ਹੁਣ ਟਕਸਾਲੀ ਆਗੂ ਨਹੀ ਰਹੇ ਸਗੋਂ ਗੁੰਡਾ ਰਾਜ ਚੱਲ ਰਿਹਾ ਹੈ।
ਆਪ ਆਗੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਮਿਲੀਭੁਗਤ ਦੇ ਸਬੂਤ ਦਿੰਦਿਆਂ ਕਿਹਾ ਕਿ ਪਿਛਲੀ ਬਾਰ ਜਲਾਲਾਬਾਦ ਤੋਂ ਖੜੇ ਕੀਤੇ ਗਏ ਕਾਂਗਰਸ ਦੇ ਉਮੀਦਵਾਰ ਅਤੇ ਮਜੀਠਾ ਤੋਂ ਕਾਂਗਰਸੀ ਉਮੀਦਵਾਰ ਆਪਣੀਆਂ ਜਮਾਨਤਾ ਵੀ ਨਹੀਂ ਬਚਾਅ ਸਕੇ ਅਤੇ ਸਿਰਫ 7 ਹਜਾਰ ਦੇ ਕਰੀਬ ਵੋਟਾਂ ਲੈਣ ਵਿਚ ਹੀ ਕਾਮਯਾਬ ਹੋ ਸਕੇ। ਕੇਜਰੀਵਾਲ ਨੇ ਕਿਹਾ ਕਿ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸਵਰਣ ਸਿੰਘ ਫਿਲੌਰ ਦੇ ਪੁੱਤਰ ਦਾ ਨਾਮ ਨਸ਼ਾ ਵਪਾਰ ਵਿਚ ਆਉਣ ਤੋਂ ਬਾਅਦ ਉਸ ਨੂੰ ਕੈਬਿਨੇਟ ਤੋਂ ਅਸਤੀਫਾ ਦੇਣਾ ਪਿਆ ਸੀ, ਪਰੰਤੂ ਅਜਿਹੇ ਲੀਡਰ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਬਾਹਾਂ ਖਿਲਾਰ ਕੇ ਕਾਂਗਰਸ ਵਿਚ ਲੈ ਆਏ।ਇਸੇ ਤਰ੍ਹਾਂ ਬਿਕਰਮ ਮਜੀਠੀਆ ਦੇ ਖਾਸਮ ਖਾਸ ਇੰਦਰਬੀਰ ਸਿੰਘ ਬੁਲਾਰੀਆ ਨੂੰ ਵੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿਚ ਸ਼ਾਮਲ ਕਰ ਲਿਆ।ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਬਾਦਲ, ਕੈਪਟਨ ਅਤੇ ਮਜੀਠੀਆ ਪਰਿਵਾਰ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ।ਜਰਨੈਲ ਸਿੰਘ ਨੇ ਬਾਦਲ ਨੂੰ ਪੰਜਾਬ ਦੇ ਮੁੱਦਿਆਂ ਉਤੇ ਖੁੱਲੀ ਬਹਿਸ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜਿਹੜੇ ਵਿਕਾਸ ਦੀਆਂ ਗੱਲਾਂ ਟੀ. ਵੀ ਚੈਨਲਾਂ ਉਤੇ ਕਰਦਾ ਆ ਰਿਹਾ ਹੈ, ਇਸ ਬਾਰੇ ਮੁੱਖ ਮੰਤਰੀ ਉਨਾਂ ਨਾਲ ਜਨਤਾ ਦੇ ਸਾਹਮਣੇ ਬਹਿਸ ਕਰਨ।ਜਰਨੈਲ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਹਰ ਰੋਜ ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ ਨੌਜਵਾਨ ਨਸ਼ੇ ਕਾਰਨ ਮਰ ਰਹੇ ਹਨ। ਬਾਦਲ ਪਰਿਵਾਰ ਨੇ ਟਰਾਂਸਪੋਰਟ, ਸ਼ਰਾਬ ਅਤੇ ਕੇਬਲ ਮਾਫੀਆ ਕਬਜੇ ਵਿਚ ਕਰ ਲਿਆ ਹੈ। ਕੀ ਇਹੀ ਬਾਦਲਾਂ ਦਾ ਵਿਕਾਸ ਦਾ ਮਾਡਲ ਹੈ, ਜਿਸ ਬਾਰੇ ਉਹ ਚਿਰਾਂ ਤੋਂ ਰੌਲਾ ਪਾ ਰਹੇ ਹਨ।ਉਨ੍ਹਾਂ ਕਿਹਾ ਕਿ ਬਾਦਲ ਬਹਿਸ ਸੰਬੰਧੀ ਸਮਾਂ ਅਤੇ ਸਥਾਨ ਖੁਦ ਨਿਰਧਾਰਿਤ ਕਰਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media